PM ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਨੂੰ ਲੈ ਕੇ ਕੇਂਦਰੀ ਤੇ ਸੂਬਾ ਏਜੰਸੀਆਂ ਦੀ ਭੂਮਿਕਾ ਦੀ ਹੋਵੇ ਜਾਂਚ : ਰਾਘਵ ਚੱਢਾ

Thursday, Jan 06, 2022 - 07:31 PM (IST)

PM ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਨੂੰ ਲੈ ਕੇ ਕੇਂਦਰੀ ਤੇ ਸੂਬਾ ਏਜੰਸੀਆਂ ਦੀ ਭੂਮਿਕਾ ਦੀ ਹੋਵੇ ਜਾਂਚ : ਰਾਘਵ ਚੱਢਾ

ਚੰਡੀਗੜ੍ਹ (ਬਿਊਰੋ)-ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਲਈ ਜਾਂਚ ਹੋਣੀ ਚਾਹੀਦੀ ਹੈ, ਇਸ ਦੇ ਘੇਰੇ ’ਚ ਸੂਬਾ ਸਰਕਾਰ, ਸੂਬਾ ਏਜੰਸੀਆਂ, ਕੇਂਦਰੀ ਏਜੰਸੀਆਂ, ਤੇ ਐੱਸ. ਪੀ. ਜੀ. ਆਉਂਦੀਆਂ ਹਨ, ਜਿਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਪ੍ਰਧਾਨ ਦੀ ਸੁਰੱਖਿਆ ਕੀਤੀ ਜਾਵੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਬੇਅਦਬੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਤਾਂ ਕਿ ਪੰਜਾਬ ਦਾ ਮਾਹੌਲ ਖਰਾਬ ਹੋਵੇ। ਉਨ੍ਹਾਂ ਸਾਰੇ ਮਾਮਲਿਆਂ ਦੀ ਅੱਜ ਤਕ ਨਾ ਜਾਂਚ ਹੋਈ ਤੇ ਨਾ ਹੀ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਫਿਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਰਾਘਵ ਚੱਢਾ ਨੇ ਕਿਹਾ ਕਿ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ, ਫਿਰ ਲੁਧਿਆਣਾ ਜ਼ਿਲ੍ਹਾ ਕਚਹਿਰੀ ’ਚ ਧਮਾਕਾ ਤੇ ਹੁਣ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਵਰਤੀ ਗਈ ਹੈ, ਇਸ ਨਾਲ ਇਕ ਸੰਦੇਸ਼ ਦਿੱਤਾ ਜਾ ਰਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਇਕ ਨਾਕਾਮ ਸਰਕਾਰ ਹੈ, ਇਸ ਲਈ ਇਥੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਚਾਰ ਵਾਰ ਡੀ. ਜੀ. ਪੀ. ਹੀ ਬਦਲ ਦਿੱਤਾ।

ਇਹ ਵੀ ਪੜ੍ਹੋ : ਆਖਰੀ ਸਮੇਂ ’ਚ ਬਦਲਿਆ PM ਮੋਦੀ ਦਾ ਪ੍ਰੋਗਰਾਮ, ਸੂਬਾ ਪੁਲਸ ਦਾ ਨਹੀਂ ਕੋਈ ਦੋਸ਼ : CM ਚੰਨੀ

ਉਨ੍ਹਾਂ ਕਿਹਾ ਕਿ ਇਹ ਸਰਕਾਰ ਮਨ ਹੀ ਨਹੀਂ ਬਣਾ ਸਕੀ ਕਿ ਪੁਲਸ ਵਿਵਸਥਾ ਕਿਸ ਸ਼ਖਸ ਨੂੰ ਦਿੱਤਾ ਜਾਵੇ। ਚੰਨੀ ਸਰਕਾਰ ’ਚ ਵੱਡੀ ਗਿਣਤੀ ’ਚ ਬਦਲੀਆਂ ਕੀਤੀਆਂ ਗਈਆਂ। ਚੰਨੀ ਸਰਕਾਰ ਇਕ ਨਾਕਾਮ ਤੇ ਕੰਪ੍ਰੋਮਾਈਜ਼ਡ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮੈਂ ਸਾਫ ਤੌਰ ’ਤੇ ਕਹਿਣਾ ਚਾਹੁੰਦਾ ਹਾਂ ਕਿ ਇਹ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ ’ਤੇ ਮਰਡਰ, ਲੁੱਟ ਖੋਹ ਤੇ ਅਗਵਾ ਦੀਆਂ ਘਟਨਾਵਾਂ ਤੋਂ ਜ਼ਾਹਿਰ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋ ਰਹੀ ਹੈ। ਇਹ ਸਰਕਾਰ ਕਾਨੂੰਨ ਵਿਵਸਥਾ ਤੇ ਸੁਰੱਖਿਆ ਦੇਣ ’ਚ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਇਸ ਦੇ ਘੇਰੇ ’ਚ ਸੂਬਾ ਸਰਕਾਰ, ਕੇਂਦਰੀ ਏਜੰਸੀਆਂ ਤੇ ਐੱਸ. ਜੀ. ਪੀ. ਵੀ ਆਉਂਦੀ ਹੈ, ਜਿਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਮੁਨਕਰ ਨਹੀਂ ਹੋ ਸਕਦੇ ਕਿ ਭਾਜਪਾ ਦੀ ਰੈਲੀ ’ਚ 5 ਲੱਖ ਲੋਕਾਂ ਦੇ ਆਉਣ ਦੀ ਗੱਲ ਕੀਤੀ ਜਾ ਰਹੀ ਸੀ, ਜਦਕਿ ਤਕਰੀਬਨ 5 ਹਜ਼ਾਰ ਲੋਕ ਹੀ ਆਏ। ਇਸ ਲਈ ਕਿਹਾ ਜਾ ਸਕਦਾ ਹੈ ਕਿ ਰੈਲੀ ਅਸਫਲ ਸਿੱਧ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਹਨ ਤੇ ਉਹ ਅਮਨ ਸ਼ਾਂਤੀ ਚਾਹੁੰਦੇ ਹਨ, ਇਹ ਕਮਜ਼ੋਰ ਤੇ ਕੰਪ੍ਰੋਮਾਈਜ਼ਡ ਚੰਨੀ ਸਰਕਾਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ 2022 ’ਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਤਾਂ ਕਿ ਪੰਜਾਬ ’ਚ ਅਮਨ ਸ਼ਾਂਤੀ ਆ ਸਕੇ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News