MP ਲੈਂਡ ਫੰਡ ''ਚੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ: ਰਾਘਵ ਚੱਢਾ
Friday, Aug 29, 2025 - 04:03 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਦੇ ਸਰਹੱਦੀ ਇਲਾਕਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਚ ਜਾਇਜ਼ਾ ਲੈਣ ਦੇ ਲਈ ਪਹੁੰਚੇ ਅਤੇ ਉਨ੍ਹਾਂ ਵੱਲੋਂ ਲੋਕਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਕਰਨ ਦੀ ਗੱਲ ਆਖੀ ਗਈ ਅਤੇ ਆਪਣੇ ਐੱਮ.ਪੀ. ਲੈਂਡ ਫੰਡ ਵਿਚੋਂ ਗੁਰਦਾਸਪੁਰ ਵਿਚ ਹੋਏ ਨੁਕਸਾਨ ਦੇ ਭੁਗਤਾਨ ਦੇ ਲਈ ਰਾਸ਼ੀ ਵੀ ਜਾਰੀ ਕਰਵਾਈ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਰੱਦ! ਸ਼ਨੀ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਇਹ ਅਦਾਰੇ
ਅੱਜ ਖਾਸ ਤੌਰ 'ਤੇ ਗੁਰਦਾਸਪੁਰ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਦੇ ਲਈ ਪਹੁੰਚੇ ਜਿੱਥੇ ਪਹਿਲਾਂ ਦੀਨਾਨਗਰ ਦੇ ਸਰਹੱਦੀ ਪਿੰਡਾਂ ਦੇ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਟਰੈਕਟਰ 'ਤੇ ਬੈਠ ਕੇ ਜਾਇਜ਼ਾ ਲਿਆ ਗਿਆ ਇਸ ਤੋਂ ਬਾਅਦ ਗੁਰਦਾਸਪੁਰ ਦੇ ਪਿੰਡ ਸਰਾਵਾਂ ਦੇ ਵਿਚ ਪਹੁੰਚੇ ਜਿੱਥੇ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਹੜ ਪੀੜਤ ਪ੍ਰਭਾਵਿਤ ਇਲਾਕਿਆਂ ਦੇ ਵਿਚ ਰਾਹਤ ਸਮੱਗਰੀ ਭੇਜਣ ਦੇ ਲਈ ਟਰੈਕਟਰ ਰਵਾਨਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਵਿਚ ਹੋਏ ਨੁਕਸਾਨ ਦੇ ਲਈ ਕੇਂਦਰ ਸਰਕਾਰ ਦੀ ਮਦਦ ਦੇ ਨਾਲ ਗੱਲਬਾਤ ਕੀਤੀ ਜਾਵੇਗੀ ਕਿ ਜਿਹੜੇ ਇਲਾਕੇ ਹੜ੍ਹ ਦੀ ਮਾਰ ਹੇਠ ਨੇ ਉਹ ਦੁਬਾਰਾ ਸੁਚਾਰੂ ਰੂਪ 'ਚ ਆਪਣਾ ਜੀਵਨ ਬਤੀਤ ਕਰ ਸਕਣ। ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਏ ਡੀ ਸੀ ਹਰਜਿੰਦਰ ਸਿੰਘ ਬੇਦੀ, ਐਸਡੀਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਸਮੇਤ ਹੋਰ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8