ਬੇਮੌਸਮੇ ਮੀਂਹ ਨਾਲ ਫਸਲਾਂ ਨੂੰ ਹੋਏ ਨੁਕਸਾਨ ’ਤੇ ਬਹਿਸ ਲਈ ਰਾਘਵ ਚੱਢਾ ਨੇ ਸੰਸਦ ’ਚ ਦਿੱਤਾ ਕੰਮ ਰੋਕੂ ਮਤਾ
Thursday, Apr 06, 2023 - 01:31 PM (IST)
ਜਲੰਧਰ (ਧਵਨ) : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ’ਚ ਬੇਮੌਸਮੇ ਮੀਂਹ ਨਾਲ ਫਸਲਾਂ ਨੂੰ ਹੋਏ ਨੁਕਸਾਨ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸੰਸਦ ’ਚ ਕੰਮ ਰੋਕੂ ਮਤਾ ਦਿੱਤਾ ਹੈ ਤਾਂ ਕਿ ਸੰਸਦ ’ਚ ਇਨ੍ਹਾਂ ਮਹੱਤਵਪੂਰਨ ਮਸਲਿਆਂ ’ਤੇ ਚਰਚਾ ਕੀਤੀ ਜਾ ਸਕੇ। ਰਾਘਵ ਚੱਢਾ ਨੇ ਕੰਮ ਰੋਕੂ ਮਤੇ ਦਾ ਪੱਤਰ ਭੇਜਦੇ ਹੋਏ ਕਿਹਾ ਹੈ ਕਿ ਨਾ ਸਿਰਫ ਪੰਜਾਬ, ਸਗੋਂ ਪੂਰੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪੰਜਾਬ ’ਚ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ ਨੂੰ ਪੁੱਜੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਮੀਂਹ ਕਾਰਨ ਤਬਾਹ ਹੋਈਆਂ ਫ਼ਸਲਾਂ ਲਈ ਸੁਖਬੀਰ ਬਾਦਲ ਵਲੋਂ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦੀ ਮੰਗ
ਉਨ੍ਹਾਂ ਕਿਹਾ ਕਿ ਪੂਰੇ ਦੇਸ਼ ’ਚ ਫਸਲਾਂ ਨੂੰ ਪੁੱਜੇ ਨੁਕਸਾਨ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੂੰ ਕਿਸਾਨਾਂ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ। ਸੂਬਾ ਸਰਕਾਰਾਂ ਕੋਲ ਸਾਧਨ ਸੀਮਤ ਹੁੰਦੇ ਹਨ, ਇਸ ਲਈ ਭਾਰਤ ਸਰਕਾਰ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਸਦ ’ਚ ਜਦੋਂ ਕਿਸਾਨਾਂ ਦੇ ਮਸਲਿਆਂ ’ਤੇ ਬਹਿਸ ਹੋਵੇਗੀ ਤਾਂ ਭਾਰਤ ਸਰਕਾਰ ਨੂੰ ਵੀ ਪਤਾ ਲੱਗੇਗਾ ਕਿ ਕਿਸਾਨਾਂ ਦੀ ਹਾਲਤ ਦੇਸ਼ ’ਚ ਕਿਸ ਤਰ੍ਹਾਂ ਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵੱਡੇ ਨੇਤਾਵਾਂ ਦਾ ਭਵਿੱਖ ਤੈਅ ਕਰੇਗੀ ‘ਜਲੰਧਰ’ ਸੀਟ! ਹੋਵੇਗਾ ਚਹੁੰਤਰਫਾ ਮੁਕਾਬਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ