ਰਾਘਵ ਚੱਢਾ ਨੇ ਪੰਜਾਬ ਸਰਕਾਰ ''ਚ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਕੀਤੀ ਮੁਲਾਕਾਤ

Thursday, Sep 08, 2022 - 10:27 PM (IST)

ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਪੰਜਾਬ ਸਰਕਾਰ 'ਚ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪੰਜਾਬ ਨੂੰ ਗੁਆਚਿਆ ਹੋਇਆ ਮਾਣ ਹਾਸਲ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ। ਮੀਟਿੰਗ ਦੌਰਾਨ ਸਾਰੇ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕੰਮ ਨਾਲ ਸੂਬੇ ਦੇ ਲੋਕਾਂ ਦਾ ਦਿਲ ਜਿੱਤਣਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਦਿਨ-ਰਾਤ ਮਿਹਨਤ ਕਰਨੀ ਪਵੇਗੀ।

ਇਹ ਵੀ ਪੜ੍ਹੋ : ਸੁਖਬੀਰ ਦੇ ਕੇਜਰੀਵਾਲ 'ਤੇ ਇਲਜ਼ਾਮ- ਹਰਿਆਣਾ 'ਚ ਚੋਣ ਲਾਭ ਲੈਣ ਲਈ ਪੰਜਾਬ ਦੇ ਪਾਣੀਆਂ ਦਾ ਹੱਕ ਹਰਿਆਣਾ ਨੂੰ ਸੌਂਪਿਆ

ਚੱਢਾ ਨੇ ਕਿਹਾ ਕਿ ਲੋਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਨਾ ਹੋਵੇਗਾ। ਭ੍ਰਿਸ਼ਟਾਚਾਰ ਵਿਰੁੱਧ 'ਆਪ' ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਭ ਕੁਝ ਬਰਦਾਸ਼ਤ ਕਰ ਸਕਦੀ ਹੈ ਪਰ ਬੇਈਮਾਨੀ ਅਤੇ ਜਨਤਾ ਦੇ ਪੈਸੇ ਦੀ ਲੁੱਟ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News