ਰਾਘਵ ਚੱਢਾ ਨੇ ਨਵਜੋਤ ਸਿੱਧੂ ’ਤੇ ਕੱਸਿਆ ਤੰਜ, ਕਿਹਾ-ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼
Monday, Jan 24, 2022 - 07:03 PM (IST)

ਚੰਡੀਗੜ੍ਹ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਤਿੱਖਾ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੂੰ ਜਵਾਬ ਦਿੰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਸਿੱਧੂ ਨੇ ਅੱਜ ਲੋਕਾਂ ਦਾ ਧਿਆਨ ਭਟਕਾਉਣ ਲਈ ਪ੍ਰੈਸ ਕਾਨਫਰੰਸ ਕੀਤੀ ਸੀ। ਰੇਤ ਮਾਫ਼ੀਆ ’ਚ ਨਵਜੋਤ ਸਿੱਧੂ ਦਾ ਨਾਂ ਆਉਣ ’ਤੇ ਉਨ੍ਹਾਂ ਨੇ ਅਜੇ ਤੱਕ ਇਸ ਸਬੰਧ ’ਚ ਕੋਈ ਜਵਾਬ ਨਹੀਂ ਦਿੱਤਾ। ਉਹ ਫਾਲਤੂ ਗੱਲਾਂ ਕਰਕੇ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ
ਰਾਘਵ ਚੱਢਾ ਨੇ ਕਿਹਾ ਕਿ ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਨਵਜੋਤ ਸਿੱਧੂ ਵੱਲ ਉਨ੍ਹਾਂ ਦੀ ਆਪਣੀ ਪਾਰਟੀ ਕੋਈ ਧਿਆਨ ਨਹੀਂ ਦੇ ਰਹੀ। ਨਵਜੋਤ ਸਿੱਧੂ ਪਿਛਲੇ 15 ਸਾਲਾਂ ਤੋਂ ਸਿਆਸਤ ’ਚ ਹਨ, ਜਿਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਤੱਕ ਕੁਝ ਨਹੀਂ ਕੀਤਾ। ਰਾਘਵ ਚੱਢਾ ਨੇ ਕਿਹਾ ਕਿ ਸਾਈਕਲ ਦਾ ਸਟੈਂਡ ਹੁੰਦਾ ਹੈ ਪਰ ਨਵਜੋਤ ਸਿੱਧੂ ਦਾ ਕੋਈ ਸਟੈਂਡ ਨਹੀਂ। ਇਹ ਵਿਅਕਤੀ ਆਪਣੀ ਪਾਰਟੀ ਦੇ ਆਗੂਆਂ ’ਤੇ ਨਿਸ਼ਾਨਾ ਵਿੰਨ੍ਹਦੇ ਰਹਿੰਦੇ ਹਨ। ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼ ਹਨ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਨਵਜੋਤ ਸਿੱਧੂ ਨੂੰ ਸਿਰਫ਼ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਪਈ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨਾ ਇਨ੍ਹਾਂ ਦਾ ਮੁੱਖ ਟੀਚਾ ਹੈ। ਇਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਦਾ ਬਹੁਤ ਲਾਲਚ ਹੈ। ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਇਸ ਗੱਲ ਦਾ ਬਹੁਤ ਦੁੱਖ ਹੈ ਕਿ ਆਮ ਆਦਮੀ ਪਾਰਟੀ ਦੇ ਸਰਵੇ ’ਚ ਉਨ੍ਹਾਂ ਨੂੰ ਲੋਕਾਂ ਨੇ ਬਹੁਤ ਘੱਟ ਵੋਟਾਂ ਪਾਈਆਂ, ਜਿਸ ਕਰਕੇ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ