''ਆਪ'' ਨੂੰ ਛੱਡ ਗਏ 7 MPs, ਜਾਣੋ ਕਿਸ-ਕਿਸ ਨੇ ਛੱਡਿਆ ਪਾਰਟੀ ਦਾ ਸਾਥ
Friday, Apr 24, 2026 - 05:17 PM (IST)
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੱਢਾ ਨੇ ਐਲਾਨ ਕੀਤਾ ਕਿ ਉਹ ਆਪਣੇ ਨਾਲ 7 ਹੋਰ ਸੰਸਦ ਮੈਂਬਰਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਰਹੇ ਹਨ।
'ਗਲਤ ਪਾਰਟੀ 'ਚ ਸਹੀ ਆਦਮੀ'
ਭਾਰੀ ਮਨ ਨਾਲ ਗੱਲ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਜਿਸ ਪਾਰਟੀ ਨੂੰ ਉਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਸਿੰਜਿਆ ਅਤੇ ਆਪਣੀ ਜਵਾਨੀ ਦੇ 15 ਸਾਲ ਦਿੱਤੇ, ਉਹ ਹੁਣ ਆਪਣੇ ਆਦਰਸ਼ਾਂ ਅਤੇ ਬੁਨਿਆਦੀ ਸਿਧਾਂਤਾਂ ਤੋਂ ਭਟਕ ਗਈ ਹੈ। ਉਨ੍ਹਾਂ ਕਿਹਾ, "ਪਿਛਲੇ ਕੁਝ ਸਾਲਾਂ ਤੋਂ ਮੈਨੂੰ ਮਹਿਸੂਸ ਹੋ ਰਿਹਾ ਸੀ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਆਦਮੀ ਹਾਂ"। ਚੱਢਾ ਮੁਤਾਬਕ 'ਆਪ' ਹੁਣ ਦੇਸ਼ ਦੇ ਹਿੱਤ ਵਿੱਚ ਨਹੀਂ ਬਲਕਿ ਨਿੱਜੀ ਫਾਇਦੇ ਲਈ ਕੰਮ ਕਰ ਰਹੀ ਹੈ।
ਦੋ-ਤਿਹਾਈ ਬਹੁਮਤ ਨਾਲ ਹੋਵੇਗਾ ਰਲੇਵਾਂ
ਰਾਘਵ ਚੱਢਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਰਾਜ ਸਭਾ ਵਿੱਚ 'ਆਪ' ਦੇ ਕੁੱਲ 10 ਸੰਸਦ ਮੈਂਬਰ ਹਨ ਅਤੇ ਉਨ੍ਹਾਂ ਵਿੱਚੋਂ ਦੋ-ਤਿਹਾਈ ਤੋਂ ਵੱਧ (7 ਮੈਂਬਰ) ਭਾਜਪਾ ਵਿੱਚ ਜਾਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਸੰਵਿਧਾਨਕ ਨਿਯਮਾਂ ਤਹਿਤ ਵਿਲੀਨ (Merger) ਦੀ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਗਈ ਹੈ ਅਤੇ ਦਸਤਾਵੇਜ਼ ਰਾਜ ਸਭਾ ਦੇ ਸਭਾਪਤੀ ਨੂੰ ਸੌਂਪ ਦਿੱਤੇ ਗਏ ਹਨ।
ਇਹ ਵੱਡੇ ਚਿਹਰੇ ਛੱਡ ਰਹੇ ਹਨ ਪਾਰਟੀ:
ਹਰਭਜਨ ਸਿੰਘ (ਸਾਬਕਾ ਕ੍ਰਿਕਟਰ)
ਸਵਾਤੀ ਮਾਲੀਵਾਲ
ਅਸ਼ੋਕ ਕੁਮਾਰ ਮਿੱਤਲ (ਜਿਨ੍ਹਾਂ ਨੂੰ 15 ਦਿਨ ਪਹਿਲਾਂ ਹੀ ਰਾਜ ਸਭਾ ਵਿੱਚ ਡਿਪਟੀ ਲੀਡਰ ਬਣਾਇਆ ਗਿਆ ਸੀ)
ਸੰਦੀਪ ਪਾਠਕ
ਵਿਕਰਮਜੀਤ ਸਿੰਘ ਸਾਹਨੀ
ਰਾਜਿੰਦਰ ਗੁਪਤਾ

ਰਾਘਵ ਚੱਢਾ ਨੇ ਕਿਹਾ ਕਿ ਉਹ ਹੁਣ ਪਾਰਟੀ ਤੋਂ ਦੂਰ ਹੋ ਕੇ ਜਨਤਾ ਵੱਲ ਵੱਧ ਰਹੇ ਹਨ। ਪੰਜਾਬ ਅਤੇ ਦਿੱਲੀ ਦੀ ਸਿਆਸਤ ਵਿੱਚ ਇਸ ਘਟਨਾਕ੍ਰਮ ਨੂੰ ਇੱਕ ਵੱਡੇ ਉਲਟਫੇਰ ਵਜੋਂ ਦੇਖਿਆ ਜਾ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਸਾਡੇ ਸੰਸਦ ਮੈਂਬਰਾਂ ਨੂੰ ਤੋੜ ਰਹੀ ਹੈ। ਭਾਜਪਾ ਨੂੰ ਪੰਜਾਬ ਦੀ ਜਨਤਾ ਮੁਆਫ਼ ਨਹੀਂ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
