ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਆਸ਼ੀਰਵਾਦ

05/31/2024 11:03:22 AM

ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਜਲੰਧਰ ਦੇ ਸਭ ਤੋਂ ਵੱਡੇ ਡੇਰਾ ਸੱਚਖੰਡ ਬੱਲਾਂ ’ਚ ਪੁੱਜ ਕੇ ਮੱਥਿਆ ਟੇਕਿਆ। ਸੰਸਦ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਇਸ ਮੌਕੇ ਰਾਘਵ ਚੱਢਾ ਨੇ ਸੰਤ ਨਿਰੰਜਨ ਦਾਸ ਜੀ ਦੇ ਕਾਰਜਾਂ ਦੀ ਸ਼ਲਾਘਾ ਕੀਤੀ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਹ ਬੜੇ ਹੀ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੰਤ ਨਿਰੰਜਨ ਦਾਸ ਜੀ ਨੂੰ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਾਨੂੰ ਇਹ ਥਾਂ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਹਿਸਾਸ ਕਰਾਉਂਦੀ ਹੈ। ਉਨ੍ਹਾਂ ਨੇ ਸੰਤ ਨਿਰੰਜਨ ਦਾਸ ਜੀ ਦੇ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਨੂੰ ਲੋਕਾਂ ਨੂੰ ਬਿਹਤਰ ਕਰਨ ਲਈ ਸੰਤ ਜੀ ਦੇ ਸਮਾਜਿਕ ਅਤੇ ਮਨੁੱਖੀ ਕਾਰਜ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਸਮਾਜ ਅਤੇ ਮਨੁੱਖਤਾ ਲਈ ਮਹਾਨ ਕਾਰਜ ਕੀਤੇ ਹਨ। ‘ਆਪ’ਸੰਸਦ ਮੈਂਬਰ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਡੇਰੇ ਨੇ ਸਿੱਖਿਆ ਤੇ ਧਰਮ ਦੇ ਖੇਤਰ ’ਚ ਅਹਿਮ ਯੋਗਦਾਨ ਦਿੱਤਾ ਹੈ।

ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਬਿਆਨ, ਅਜੇ ਤਾਂ ਸਿਰਫ਼ 43 ਹਜ਼ਾਰ ਨੌਕਰੀਆਂ ਦਿੱਤੀਆਂ ਨੇ, ਲੱਖਾਂ ਦੇਣੀਆਂ ਬਾਕੀ ਹਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News