ਸਦਨ ਦੀ ਕਾਰਵਾਈ ਛੱਡ ਪਹਿਲਾਂ ਕਿਸਾਨਾਂ ਦੇ ਮੁੱਦਿਆਂ 'ਤੇ ਹੋਵੇ ਚਰਚਾ : ਰਾਘਵ ਚੱਢਾ
Monday, Aug 01, 2022 - 11:42 AM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਮੁਅੱਤਲੀ ਨੋਟਿਸ ਦਿੰਦੇ ਹੋਏ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮ. ਐੱਸ. ਪੀ. ਦੀ ਗਾਰੰਟੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਤੋਂ ਪੰਜਾਬ ’ਚ ਆਨਲਾਈਨ ਮਿਲਣਗੇ ਈ-ਅਸ਼ਟਾਮ
ਇਸ ਦੇ ਨਾਲ ਹੀ ਕਿਸਾਨੀ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ 'ਤੇ ਪਰਚੇ ਦਰਜ ਹੋਏ ਸੀ, ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਸਦਨ ਦੀ ਕਾਰਵਾਈ ਛੱਡ ਕੇ ਪਹਿਲਾਂ ਕਿਸਾਨਾਂ ਦੇ ਮੁੱਦਿਆਂ 'ਤੇ ਚਰਚਾ ਕਰੇ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਵਾਰ ਰੱਜ ਕੇ ਵਰ੍ਹਿਆ ਮਾਨਸੂਨ, 5 ਅਗਸਤ ਤੱਕ ਜਾਰੀ ਰਹੇਗਾ ਦੌਰ
ਰਾਘਵ ਚੱਢਾ ਵੱਲੋਂ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇੰਝ ਹੀ ਸਦਨ 'ਚ ਪੰਜਾਬ ਦੇ ਕਿਸਾਨਾਂ ਦੀ ਲੜਾਈ ਲੜਦੇ ਰਹਾਂਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ