ਲੋਕ ਸਭਾ ਚੋਣਾਂ : ਪੰਜਾਬ 'ਚ ਵੋਟਿੰਗ ਸ਼ੁਰੂ ਹੁੰਦਿਆਂ ਹੀ ਰਾਘਵ ਚੱਢਾ ਨੇ ਪਾਈ ਵੋਟ

Saturday, Jun 01, 2024 - 07:20 AM (IST)

ਲੋਕ ਸਭਾ ਚੋਣਾਂ : ਪੰਜਾਬ 'ਚ ਵੋਟਿੰਗ ਸ਼ੁਰੂ ਹੁੰਦਿਆਂ ਹੀ ਰਾਘਵ ਚੱਢਾ ਨੇ ਪਾਈ ਵੋਟ

ਮੁਹਾਲੀ : ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਮੁਹਾਲੀ 'ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਭ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਵੋਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਵਲੋਂ ਦਿੱਤੀ ਗਈ ਇਕ-ਇਕ ਵੋਟ ਇਹ ਤੈਅ ਕਰੇਗੀ ਕਿ ਦੇਸ਼ ਦੀ ਦਸ਼ਾ ਅਤੇ ਦਿਸ਼ਾ ਕੀ ਹੋਵੇਗੀ। ਪੰਜਾਬੀਆਂ ਨੂੰ ਅਪੀਲ ਹੈ ਕਿ ਉਸ ਆਗੂ ਨੂੰ ਹੀ ਵੋਟ ਦਿਓ ਜਿਹੜਾ ਪਾਰਲੀਮੈਂਟ ਵਿਚ ਜਾ ਕੇ ਪੰਜਾਬ ਦੀ ਆਵਾਜ਼ ਬੁਲੰਦ ਕਰੇ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰੇ।

ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕ ਪੋਲਿੰਗ ਬੂਥਾਂ 'ਤੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਸਵੇਰੇ ਹੀ ਬੂਥ 'ਤੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 


author

Gurminder Singh

Content Editor

Related News