ਗੁਜਰਾਤ ’ਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ’ਤੇ ਰਾਘਵ ਚੱਢਾ ਨੂੰ ਰਾਜ ਸਭਾ ’ਚ ਬੋਲਣ ਨਹੀਂ ਦਿੱਤਾ ਗਿਆ

07/27/2022 10:52:55 AM

ਜਲੰਧਰ (ਧਵਨ)- ਗੁਜਰਾਤ ’ਚ ਨਕਲੀ ਸ਼ਰਾਬ ਪੀਣ ਨਾਲ 28 ਤੋਂ ਵੱਧ ਵਿਅਕਤੀਆਂ ਦੀ ਹੋਈ ਮੌਤ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ’ਚ ਇਹ ਮਾਮਲਾ ਉਠਾਉਣਾ ਚਾਹਿਆ ਪਰ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ। ਰਾਘਵ ਚੱਢਾ ਨੇ ਰਾਜ ਸਭਾ ਵਿਚ ਕਿਹਾ ਕਿ ਇਹ ਮਾਮਲਾ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਇਹ ਮੌਤਾਂ ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਹੋਈਆਂ ਹਨ। ਗੁਜਰਾਤ ਵਿਚ ਨਕਲੀ ਸ਼ਰਾਬ ਦਾ ਧੰਦਾ ਜ਼ੋਰਾਂ ’ਤੇ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਭਾਜਪਾ ਦੀ ਸਰਕਾਰ ਹੈ, ਇਸ ਲਈ ਆਮ ਆਦਮੀ ਪਾਰਟੀ ਨੂੰ ਰਾਜ ਸਭਾ ਵਿਚ ਬੋਲਣ ਤੋਂ ਰੋਕਿਆ ਜਾ ਰਿਹਾ ਹੈ ਤਾਂ ਜੋ ਭਾਜਪਾ ਸਰਕਾਰ ਦਾ ਅਕਸ ਖ਼ਰਾਬ ਨਾ ਹੋਵੇ ਪਰ ਆਮ ਆਦਮੀ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸੰਸਦ ਵਿਚ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਐੱਮ. ਐੱਸ. ਪੀ. ਕਮੇਟੀ ਵਿਚ ਪੰਜਾਬ ਨੂੰ ਨੁਮਾਇੰਦਗੀ ਨਾ ਦਿੱਤੇ ਜਾਣ ਦਾ ਮਾਮਲਾ ਸੰਸਦ ਵਿਚ ਜ਼ੋਰ-ਸ਼ੋਰ ਨਾਲ ਉਠਾਇਆ ਗਿਆ। ਕੇਂਦਰ ਸਰਕਾਰ ਇਸ ਮਾਮਲੇ ਵੱਲ ਧਿਆਨ ਦੇਵੇ ਜਾਂ ਨਾ ਪਰ ਪੰਜਾਬ ਦੇ ਸੰਸਦ ਮੈਂਬਰ ਲੋਕਾਂ ਦੇ ਮਸਲੇ ਉਠਾਉਂਦੇ ਰਹਿਣਗੇ।

ਇਹ ਵੀ ਪੜ੍ਹੋ: ਆਦਮਪੁਰ ਵਿਖੇ ਲੰਮਾ ਪਿੰਡ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਛੱਪੜ ਦੇ ਕੰਢੇ ਤੋਂ ਅੱਧ ਸੜੀ ਮਿਲੀ ਲਾਸ਼

ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਭਾਜਪਾ ਦੀ ਸਰਕਾਰ ਹੋਣ ਕਾਰਨ ਉਹ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ’ਤੇ ਤੁਲੀ ਹੋਈ ਹੈ ਪਰ ਆਮ ਆਦਮੀ ਪਾਰਟੀ ਗੁਜਰਾਤ ਵਾਸੀਆਂ ਦੇ ਹਿੱਤਾਂ ਬਾਰੇ ਚੁੱਪ ਨਹੀਂ ਬੈਠੇਗੀ ਕਿਉਂਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਮੁੱਦੇ ਕੌਮੀ ਪੱਧਰ ’ਤੇ ਉਠਾਏ ਜਾਣਗੇ।

ਇਹ ਵੀ ਪੜ੍ਹੋ: ਜਲੰਧਰ: ਕਰੰਟ ਲੱਗਣ ਨਾਲ 16 ਸਾਲਾ ਮੁੰਡੇ ਦੀ ਮੌਤ, ਖੰਭੇ ਨੇੜਿਓਂ ਮਿਲੀ ਲਾਸ਼, ਹੱਥ-ਪੈਰ ਹੋ ਚੁੱਕੇ ਸਨ ਨੀਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News