ਰਾਘਵ ਚੱਢਾ ਨੇ ਆਬੂਧਾਬੀ ’ਚ ਫਸੇ ਪੰਜਾਬੀਆਂ ਨੂੰ ਲੈ ਕੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
Friday, Oct 28, 2022 - 05:45 AM (IST)
ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ) : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਯੂਨਾਈਟਿਡ ਅਰਬ ਅਮੀਰਾਤ ਦੇ ਆਬੂਧਾਬੀ 'ਚ ਫਸੇ ਲਗਭਗ 100 ਨੌਜਵਾਨਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ।
ਇਹ ਵੀ ਪੜ੍ਹੋ : ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ’ਚ CM ਮਾਨ ਨੇ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਨੂੰ ਲੈ ਕੇ ਕੀਤੀ ਇਹ ਮੰਗ
ਵਿਦੇਸ਼ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ 'ਚ ਇਕ ਪ੍ਰਾਈਵੇਟ ਫਰਮ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉੱਥੇ ਕੰਮ ਕਰਦੇ 100 ਦੇ ਕਰੀਬ ਪੰਜਾਬੀਆਂ ਦਾ ਠੇਕਾ ਖਤਮ ਕਰ ਦਿੱਤਾ ਹੈ ਅਤੇ ਕੰਪਨੀ ਪਾਸਪੋਰਟ ਦੇਣ ਤੋਂ ਇਨਕਾਰ ਕਰ ਰਹੀ ਹੈ। ਇਸ ਕਾਰਨ ਪੰਜਾਬੀ ਮਜ਼ਦੂਰ ਆਨਲਾਈਨ ਅਰਜ਼ੀਆਂ ਦੇਣ ਦੇ ਬਾਵਜੂਦ ਭਾਰਤ ਵਾਪਸ ਨਹੀਂ ਆ ਪਾ ਰਹੇ, ਜਦਕਿ ਉਨ੍ਹਾਂ ਦੇ ਪਰਿਵਾਰ ਟਿਕਟਾਂ ਦਾ ਪ੍ਰਬੰਧ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ : ਮਹਾਨਗਰ 'ਚ ਨਗਰ ਨਿਗਮ ਦੀ ਕਾਰਵਾਈ, 2 ਸ਼ੋਅਰੂਮਾਂ ਸਮੇਤ ਕਈ ਫੈਕਟਰੀਆਂ ਸੀਲ
‘ਆਪ’ ਦੇ ਸੀਨੀਅਰ ਨੇਤਾ ਨੇ ਆਪਣੇ ਪੱਤਰ ਵਿਚ ਕੇਂਦਰੀ ਮੰਤਰੀ ਨੂੰ ਕਿਹਾ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਦੁਬਈ 'ਚ ਭਾਰਤੀ ਦੂਤਘਰ ਨੂੰ ਉਕਤ ਨੌਜਵਾਨਾਂ ਦੀ ਸਹਾਇਤਾ ਦੇ ਨਿਰਦੇਸ਼ ਦੇਣ ਤਾਂ ਕਿ ਉਨ੍ਹਾਂ ਦੀ ਦੇਸ਼ ਵਾਪਸੀ ਹੋ ਸਕੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।