ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੱਡਾ ਬਿਆਨ

Sunday, Feb 06, 2022 - 07:13 PM (IST)

ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੱਡਾ ਬਿਆਨ

ਲੁਧਿਆਣਾ : ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਇਸ ਐਲਾਨ ਤੋਂ ਬਾਅਦ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੇਰੇ ’ਤੇ ਭਰੋਸਾ ਕਰਨ ਉਹ ਪਾਰਟੀ ਹਾਈਕਮਾਨ ਅਤੇ ਪੰਜਾਬ ਦੇ ਲੋਕਾਂ ਦੇ ਸ਼ੁਕਰ ਗੁਜ਼ਾਰ ਹਨ। ਜਿਸ ਤਰ੍ਹਾਂ ਸਾਰਿਆਂ ਨੇ ਸਾਨੂੰ ਪਿਛਲੇ 111 ਦਿਨਾਂ ਵਿਚ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਮਿਹਨਤ ਕਰਦਿਆਂ ਦੇਖਿਆ ਹੈ, ਉਹ ਯਕੀਨ ਦੁਆਉਂਦੇ ਹਨ ਕਿ ਅੱਗੇ ਵੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਣਗੇ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨ ਜਾਰੀ, ਸੂਬੇ ਭਰ ’ਚ ਸਕੂਲ ਖੋਲ੍ਹਣ ਦਾ ਐਲਾਨ

PunjabKesari

ਕੀ ਕਿਹਾ ਸੀ ਰਾਹੁਲ ਗਾਂਧੀ ਨੇ
ਅੱਜ ਲੁਧਿਆਣਾ ਵਿਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ  ਕਾਂਗਰਸ ਪਾਰਟੀ ਹੀਰਿਆਂ ਨਾਲ ਭਰੀ ਪਈ ਹੈ ਅਤੇ ਪੰਜਾਬ ਦੀ ਜਨਤਾ ਨੇ ਉਨ੍ਹਾਂ ਨੂੰ ਬਹੁਤ ਮੁਸ਼ਕਿਲ ਕੰਮ ਸੌਂਪਿਆ ਹੈ। ਰਾਹੁਲ ਨੇ ਕਿਹਾ ਕਿ ਸਟੇਜ ’ਤੇ ਭਾਂਸ਼ਣ ਦੇਣਾ ਸੌਖਾ ਹੈ ਪਰ ਡੂੰਘਾਈ ਨਾਲ ਦੇਖੋ ਤਾਂ ਇਕ ਆਗੂ ਦੀ ਸੱਚਾਈ ਲੁੱਕ ਨਹੀਂ ਸਕਦੀ। ਮੈਂ ਮੁੱਖ ਮੰਤਰੀ ਚਿਹਰਾ ਨਹੀਂ ਚੁਣਿਆ। ਮੈਂ ਪੰਜਾਬ ਦੇ ਲੋਕਾਂ ਤੋਂ ਪੁੱਛਿਆ। ਉਮੀਦਵਾਰਾਂ ਅਤੇ ਵਰਕਰਾਂ, ਵਰਕਿੰਗ ਕਮੇਟੀ ਦੇ ਮੈਂਬਰਾਂ ਤੋਂ ਪੁੱਛਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਦ ਆਪਣਾ ਨੇਤਾ ਚੁਨਣਾ ਚਾਹੀਦਾ ਹੈ। ਮੈਂ ਸਿਰਫ ਸਲਾਹ ਦੇ ਸਕਦਾ ਹਾਂ ਪਰ ਪੰਜਾਬ ਦਾ ਫ਼ੈਸਲਾ ਜ਼ਿਆਦਾ ਜ਼ਰੂਰੀ ਹੈ। ਪੰਜਾਬ ਨੇ ਕਿਹਾ ਕਿ ਸਾਨੂੰ ਗਰੀਬ ਘਰ ਦਾ ਮੁੱਖ ਮੰਤਰੀ ਚਾਹੀਦਾ ਹੈ। ਜਿਹੜਾ ਭੁੱਖ ਅਤੇ ਗਰੀਬੀ ਨੂੰ ਸਮਝੇ, ਪੰਜਾਬ ਨੂੰ ਅਜਿਹੇ ਵਿਅਕਤੀ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚਰਨਜੀਤ ਸਿੰਘ ਚੰਨੀ ਹੋਣਗੇ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News