ਨਵਜੋਤ ਸਿੱਧੂ, CM ਚੰਨੀ ਤੇ ਜਾਖੜ ਦੀ ਤਾਰੀਫ਼ ਕਰ ਬੋਲੇ ਰਾਹੁਲ ਗਾਂਧੀ, ਕਿਹਾ-ਇਹ ਹਨ ‘ਕਾਂਗਰਸ ਦੇ ਹੀਰੇ’
Monday, Feb 07, 2022 - 08:46 AM (IST)
ਲੁਧਿਆਣਾ (ਬਿਊਰੋ) - ਬੀਤੇ ਦਿਨ ਲੁਧਿਆਣਾ ਵਿਖੇ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੇ ਕੋਲ ਹੀਰਿਆਂ ਦੀ ਘਾਟ ਨਹੀਂ ਹੈ। ਪਾਰਟੀ ’ਚ ਇਕ ਤੋਂ ਵਧ ਕੇ ਇਕ ਬਿਹਤਰ ਹੀਰੇ ਮੌਜੂਦ ਹਨ। ਰਾਹੁਲ ਗਾਂਧੀ ਨੇ ਨਵਜੋਤ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਨੂੰ ਕਾਂਗਰਸ ਦੇ ਹੀਰੇ ਦੱਸਦੇ ਹੋਏ ਕਿਹਾ ਕਿ ਚੰਨੀ, ਸਿੱਧੂ ਅਤੇ ਜਾਖੜ ਦੇ ਦਿਲ ਅਤੇ ਖੂਨ ’ਚ ਪੰਜਾਬ ਵਸਿਆ ਹੋਇਆ ਹੈ, ਜਿਸ ਨੂੰ ਜਦੋਂ ਵੀ ਕੱਟ ਕੇ ਵੇਖਿਆ ਜਾਵੇ ਤਾਂ ਉਸ ’ਚੋਂ ਪੰਜਾਬ ਹੀ ਵਿਖਾਈ ਦੇਵੇਗਾ। ਇਸੇ ਤਰ੍ਹਾਂ ਨਾਲ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਵੀ ਪਾਰਟੀ ਦੇ ਹੀਰੇ ਹਨ। ਰਾਹੁਲ ਨੇ ਮੁੱਖ ਮੰਤਰੀ ਚਰਨਜੀਤ ਸਿੰਹ ਚੰਨੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਬਣਨ ਦੇ ਬਾਵਜੂਦ ਉਨ੍ਹਾਂ ’ਚ ਕੋਈ ਹੰਕਾਰ ਨਹੀਂ ਆਇਆ। ਉਹ ਜਨਤਾ ਦੇ ’ਚ ਰਹੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਸੀ. ਐੱਮ . ਚਿਹਰਾ ਐਲਾਨ ਹੁੰਦੇ ਹੀ ਭਾਵੁਕ ਹੋਏ ਚੰਨੀ
ਰਾਹੁਲ ਗਾਂਧੀ ਵੱਲੋਂ ਚੰਨੀ ਨੂੰ ਸੀ. ਐੱਮ. ਚਿਹਰਾ ਐਲਾਨ ਕੀਤੇ ਜਾਣ ਤੋਂ ਬਾਅਦ ਚੰਨੀ ਭਾਵੁਕ ਹੁੰਦੇ ਦਿਸੇ। ਚੰਨੀ ਨੇ ਰਾਹੁਲ ਗਾਂਧੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਰਾਹੁਲ ਨੇ ਇਕ ਗਰੀਬ ਪਰਿਵਾਰ ਨੂੰ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਨ੍ਹਾਂ ਦੇ ਘਰ ’ਚ ਭ੍ਰਿਸ਼ਟਾਚਾਰ ਦਾ ਕੋਈ ਵੀ ਪੈਸਾ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਗਰੀਬ ਅਤੇ ਪੰਜਾਬ ਦੇ ਲੋਕਾਂ ’ਤੇ ਉਪਕਾਰ ਕੀਤਾ ਹੈ ਅਤੇ ਉਨ੍ਹਾਂ ਦੇ ਇਸ ਇਤਿਹਾਸਕ ਫ਼ੈਸਲੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਹੁਣ ਅਸੀਂ ਸਭ ਮਿਲ ਕੇ ਪੰਜਾਬ ’ਚ ਕਾਂਗਰਸ ਨੂੰ ਜਿਤਾਵਾਂਗੇ। ਉਨ੍ਹਾਂ ਨਵਜੋਤ ਸਿੱਧੂ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮਾਡਲ ਪੰਜਾਬ ’ਚ ਲਾਗੂ ਹੋਵੇਗਾ। ਉਹ ਜੋ ਕਰਨਾ ਚਾਹੁੰਦੇ ਹਾਂ ਉਹ ਕਰਨ। ਜਾਖੜ ਵੀ ਸਰਕਾਰ ਨੂੰ ਰਸਤਾ ਦਿਖਾਉਂਦੇ ਰਹਿਣਗੇ। ਮੈਂ ਤਾਂ ਕੇਵਲ ਇਕ ਮੋਹਰਾ ਬਣ ਕੇ ਕੰਮ ਕਰਾਂਗਾ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ