ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ''ਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ : ਗੰਡੀਵਿੰਡ

Thursday, Dec 21, 2017 - 05:06 PM (IST)

ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ''ਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ : ਗੰਡੀਵਿੰਡ

ਝਬਾਲ/ਬੀੜ ਸਾਹਿਬ (ਲਾਲੂ ਘੁੰਮਣ, ਬਖਤਾਵਰ) - ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਹੋਣ ਦੇ ਨਾਲ-ਨਾਲ ਦੇਸ਼ 'ਚ ਨੌਜਵਾਨ ਵਰਗ ਦੀ ਪਹਿਲੀ ਪਸੰਦ ਵੀ ਬਣੇਗੀ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਪੋਰਟਸ ਸੈੱਲ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ 'ਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। 47 ਸਾਲਾ ਨੌਜਵਾਨ ਰਾਹੁਲ ਗਾਂਧੀ ਦੀ ਚੋਣ ਪਾਰਟੀ ਦੇ ਸੰਵਿਧਾਨ ਮੁਤਾਬਕ ਲੋਕਤੰਤਰਿਕ ਵਿਧੀ ਨਾਲ ਕੀਤੀ ਗਈ ਹੈ ਤੇ ਉਨ੍ਹਾਂ ਦੇ ਮੁਕਾਬਲੇ ਕਿਸੇ ਹੋਰ ਵੱਲੋਂ ਨਾਮਜ਼ਦਗੀ ਦਾਖ਼ਲ ਨਾ ਕਰਨ ਕਰਕੇ ਉਹ ਬਿਨਾਂ ਮੁਕਾਬਲਾ ਪ੍ਰਧਾਨ ਚੁਣੇ ਗਏ ਹਨ। ਇਸ ਮੌਕੇ ਬੰਟੀ ਗੰਡੀਵਿੰਡ, ਹਰਭਾਲ ਸਿੰਘ ਨੌਸ਼ਹਿਰਾ ਢਾਲਾ, ਹਰਪਾਲ ਸਿੰਘ ਨੌਸ਼ਹਿਰਾ, ਹਰਦੇਵ ਸਿੰਘ ਨੌਸ਼ਹਿਰਾ, ਸੁੱਖ ਲੋਹੀਆਂ, ਸਰਵਣ ਸਿੰਘ ਲੋਹੀਆਂ, ਬਲਜੀਤ ਸਿੰਘ ਪਟਵਾਰੀ, ਗੌਰਵ ਗੰਡੀਵਿੰਡ ਆਦਿ ਹਾਜ਼ਰ ਸਨ।


Related News