ਰਾਹੁਲ ਗਾਂਧੀ ਦੀ ਗੱਲ ਮੰਨੇ ਸਿੱਧੂ, ਪੰਜਾਬ ਕਾਂਗਰਸ ਪ੍ਰਧਾਨ ਦੇ ਸਾਰੇ ਕੰਮ ਸੰਭਾਲੇ
Wednesday, Oct 27, 2021 - 05:28 PM (IST)
ਚੰਡੀਗੜ੍ਹ (ਅਸ਼ਵਨੀ) : ਆਖਿਰਕਾਰ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੀ ਨਸੀਹਤ ’ਤੇ ਚੱਲਣ ਲਈ ਰਾਜ਼ੀ ਹੋ ਗਏ ਹਨ। ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਤੌਰ ’ਤੇ ਕੰਮ ਕਰਨ ਦੀ ਨਸੀਹਤ ਦਿੱਤੀ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਨਾ ਸਿਰਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੁਲਾਈ ਗਈ ਸਰਬਪਾਰਟੀ ਬੈਠਕ ਵਿਚ ਹਿੱਸਾ ਲਿਆ, ਸਗੋਂ ਚੰਨੀ ਨਾਲ ਮੰਚ ਵੀ ਸਾਂਝਾ ਕੀਤਾ। ਇਸੇ ਕੜੀ ਵਿਚ ਮੰਗਲਵਾਰ ਨੂੰ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਤੌਰ ’ਤੇ ਦਿੱਲੀ ਵਿਚ ਕੌਮੀ ਪੱਧਰ ਦੀ ਬੈਠਕ ਵਿਚ ਹਿੱਸਾ ਲਿਆ। ਹਾਲਾਂਕਿ ਸਿੱਧੂ ਨੇ ਖੁਦ ਅਧਿਕਾਰਕ ਤੌਰ ’ਤੇ ਅਸਤੀਫਾ ਵਾਪਸ ਲੈਣ ਦਾ ਐਲਾਨ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਨਵੀਂ ਪਾਰਟੀ ਬਨਾਉਣ ’ਤੇ ਕੈਪਟਨ ਦਾ ਵੱਡਾ ਐਲਾਨ, ਕਈ ਕਾਂਗਰਸੀ ਸੰਪਰਕ ’ਚ ਹੋਣ ਦਾ ਦਾਅਵਾ
ਇਸ ਬੈਠਕ ਵਿਚ ਦੇਸ਼ ਭਰ ਤੋਂ ਸੂਬਿਆਂ ਦੇ ਪ੍ਰਧਾਨ, ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਬੁਲਾਏ ਗਏ ਸਨ ਅਤੇ ਬੈਠਕ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀ। ਬੈਠਕ ਵਿਚ ਰਾਹੁਲ ਗਾਂਧੀ ਨੇ ਸਾਰੇ ਨੇਤਾਵਾਂ ਨਾਲ ਸੂਬਿਆਂ ਵਿਚ ਹੋਣ ਵਾਲੀਆਂ ਅਗਲੀਆਂ ਚੋਣਾਂ ਸਮੇਤ ਪਾਰਟੀ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਇਕੀ ਰੱਦ
ਬੈਠਕ ਵਿਚ ਸਿੱਧੂ ਨੇ ਦੁਬਾਰਾ ਚੁੱਕਿਆ ਐਡਵੋਕੇਟ ਜਨਰਲ ਅਤੇ ਡੀ. ਜੀ. ਪੀ. ਦਾ ਮਸਲਾ
ਦੱਸਿਆ ਜਾ ਰਿਹਾ ਹੈ ਕਿ ਬੈਠਕ ਵਿਚ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਐਡਵੋਕੇਟ ਜਨਰਲ ਅਤੇ ਡੀ. ਜੀ. ਪੀ. ਦਾ ਮਸਲਾ ਚੁੱਕਿਆ। ਇਸ ਕੜੀ ਵਿਚ ਸਿੱਧੂ ਨੇ ਬੇਅਦਬੀ ਦੇ ਮਾਮਲੇ ਵਿਚ ਛੇਤੀ ਤੋਂ ਛੇਤੀ ਇਨਸਾਫ਼ ਦਿਵਾਉਣ ਦੀ ਮੰਗ ਰੱਖੀ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਸੱਤਾ ਵਿਰੋਧੀ ਲਹਿਰ ਨੂੰ ਦੂਰ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਮਾਮਲੇ ਵਿਚ ਇਨਸਾਫ਼ ਹੋਣਾ ਜ਼ਰੂਰੀ ਹੈ ਅਤੇ ਅਜਿਹਾ ਹੋਣ ਲਈ ਡੀ.ਜੀ.ਪੀ. ਅਤੇ ਏ.ਜੀ. ਦਾ ਮਸਲਾ ਛੇਤੀ ਹੱਲ ਕੀਤਾ ਜਾਵੇ। ਸਿੱਧੂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਵਿਚ ਵੀ ਇਹੀ ਮੁੱਦੇ ਚੁੱਕੇ ਸਨ, ਜਿਨ੍ਹਾਂ ਨੂੰ ਛੇਤੀ ਸੁਲਝਾਉਣ ਦਾ ਭਰੋਸਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਕੈਨੇਡੀਅਨ ਕੁੜੀ ਦੇ ਚੱਕਰਾਂ ’ਚ ਫਸਿਆ ਮੁੰਡਾ, ਉਹ ਹੋਇਆ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?