ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਝੂਠ ਦਾ ਪੁਲੰਦਾ : ਅਸ਼ਵਨੀ ਸ਼ਰਮਾ

Saturday, Feb 28, 2026 - 08:48 PM (IST)

ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਝੂਠ ਦਾ ਪੁਲੰਦਾ : ਅਸ਼ਵਨੀ ਸ਼ਰਮਾ

ਬਰਨਾਲਾ: ਭਾਰਤੀ ਜਨਤਾ ਪਾਰਟੀ ਦੇ ਆਗੂ ਅਸ਼ਵਨੀ ਸ਼ਰਮਾ ਨੇ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਰੈਲੀ ਦੌਰਾਨ ਉਹੀ ਝੂਠ ਬੋਲਿਆ ਹੈ ਜੋ ਉਹ ਅਕਸਰ ਸੰਸਦ ਵਿੱਚ ਬੋਲਦੇ ਆ ਰਹੇ ਹਨ।

ਅਸ਼ਵਨੀ ਸ਼ਰਮਾ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਬਾਰੇ ਵੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਪਹਿਲਾਂ ਹੀ ਇਹ ਸਾਫ਼ ਕਰ ਚੁੱਕੇ ਹਨ ਕਿ ਖੇਤੀਬਾੜੀ ਖੇਤਰ ਇਸ ਵਪਾਰਕ ਸਮਝੌਤੇ ਦਾ ਹਿੱਸਾ ਨਹੀਂ ਹੈ। ਸ਼ਰਮਾ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਦੇ ਇਸੇ 'ਅੱਧ-ਪਚੱਧੇ ਗਿਆਨ' ਕਾਰਨ ਕਾਂਗਰਸ ਪਾਰਟੀ ਨੂੰ ਦੇਸ਼ ਭਰ ਵਿੱਚ ਹਾਰ ਦਾ ਮੂੰਹ ਦੇਖਣਾ ਪੈ ਰਿਹਾ ਹੈ ਅਤੇ ਆਉਣ ਵਾਲੀਆਂ ਪੰਜਾਬ ਚੋਣਾਂ ਵਿੱਚ ਵੀ ਕਾਂਗਰਸ ਦੀ ਕਰਾਰੀ ਹਾਰ ਨਿਸ਼ਚਿਤ ਹੈ।

ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਬਰਨਾਲਾ ਵਿੱਚ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ ਆਏ ਸਨ, ਪਰ ਇਸ ਦੇ ਉਲਟ ਰੈਲੀ ਵਿੱਚ ਪੰਜਾਬ ਕਾਂਗਰਸ ਦੀ ਅੰਦਰੂਨੀ ਗੁੱਟਬੰਦੀ ਅਤੇ ਕਲੇਸ਼ ਹੀ ਉੱਭਰ ਕੇ ਸਾਹਮਣੇ ਆਇਆ। ਅਸ਼ਵਨੀ ਸ਼ਰਮਾ ਅਨੁਸਾਰ ਰਾਹੁਲ ਗਾਂਧੀ ਆਪਣੇ ਸੰਬੋਧਨ ਦੌਰਾਨ ਸਿਰਫ ਆਪਣੀ ਪਾਰਟੀ ਦੇ ਆਪਸੀ ਝਗੜਿਆਂ 'ਤੇ ਹੀ ਕੇਂਦਰਿਤ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News