''ਰਾਹੁਲ ਗਾਂਧੀ'' ਦੇ ਪੰਜਾਬ ਦੌਰੇ ਦਾ ਦੂਜਾ ਦਿਨ, ਜਾਣੋ ਕੀ ਹੈ ਅੱਜ ਦਾ ਪ੍ਰੋਗਰਾਮ

10/05/2020 9:02:14 AM

ਪਟਿਆਲਾ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਬੀਤੇ ਦਿਨ ਰਾਹੁਲ ਗਾਂਧੀ ਮੋਗਾ ਵਿਖੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਗਰਜੇ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਦਾ 'ਖੇਤੀ ਕਾਨੂੰਨ' ਖ਼ਿਲਾਫ਼ ਸਖ਼ਤ ਫ਼ੈਸਲਾ, ਲੋਕਾਂ ਦੇ ਇਕੱਠ ਨੇ ਕੀਤਾ ਵੱਡਾ ਐਲਾਨ

ਖੇਤੀ ਬਿੱਲਾਂ ਦੇ ਵਿਰੋਧ 'ਚ ਕਾਂਗਰਸ ਦੀ 'ਖੇਤੀ ਬਚਾਓ ਯਾਤਰਾ' ਦੌਰਾਨ ਰਾਹੁਲ ਗਾਂਧੀ ਅੱਜ ਸੰਗਰੂਰ ਤੋਂ ਆਪਣੀ ਰੈਲੀ ਕੱਢਣਗੇ। ਰਾਹੁਲ ਗਾਂਧੀ ਦੀ ਇਹ ਰੈਲੀ 11 ਵਜੇ ਬਰਨਾਲਾ ਚੌਂਕ ਤੋਂ ਸ਼ੁਰੂ ਹੋਵੇਗੀ, ਜਿਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : 'ਭਗਵੰਤ ਮਾਨ' ਨੇ ਕਿਸਾਨਾਂ ਦੇ ਹੱਕ 'ਚ ਮਾਰਿਆ ਨਾਅਰਾ, ਟਵਿੱਟਰ 'ਤੇ ਛੇੜੀ ਸਿਆਸੀ ਜੰਗ

ਇਸ ਤੋਂ ਇਲਾਵਾ ਰਾਹੁਲ ਗਾਂਧੀ ਸੋਮਵਾਰ ਨੂੰ ਪਟਿਆਲਾ ਵਿਖੇ ਵੀ ਰੈਲੀ ਕਰਨਗੇ। ਇਹ ਰੈਲੀ ਸਮਾਣਾ ਦੀ ਅਨਾਜ ਮੰਡੀ ਵਿਖੇ ਹੋਵੇਗੀ, ਜਿੱਥੇ ਇਕ ਹਜ਼ਾਰ ਮੁਲਾਜ਼ਮਾਂ ਨੂੰ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਹੈ। 
ਇਹ ਵੀ ਪੜ੍ਹੋ : ਸਮਰਾਲਾ 'ਚ ਸਨਸਨੀਖੇਜ਼ ਮਾਮਲਾ, ਸਿਵਲ ਹਸਪਤਾਲ ਦੇ ਮੁਲਾਜ਼ਮ ਨੇ ਵਾਕਫ਼ ਬੀਬੀ ਨਾਲ ਕੀਤੀ ਖ਼ੁਦਕੁਸ਼ੀ

Babita

This news is Content Editor Babita