ਮਹਿਲਾ ਕਾਂਗਰਸ ਪ੍ਰਧਾਨ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

12/18/2020 3:23:09 PM

ਨਾਭਾ (ਭੂਪਾ) : ਮਹਿਲਾ ਕਾਂਗਰਸ ਨਾਭਾ ਦੀ ਪ੍ਰਧਾਨ ਰੀਨਾ ਬਾਂਸਲ ਅਤੇ ਉਨ੍ਹਾਂ ਦੇ ਪਤੀ ਹੇਮੰਤ ਬਾਂਸਲ ਬਲੂ ਨੇ ਸਾਂਝੇ ਤੌਰ 'ਤੇ ਦਿੱਲੀ ਵਿਖੇ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਵਾਰਡ ਨੰਬਰ-13 ਤੋਂ ਸੇਵਾਦਾਰ ਅਤੇ ਮਹਿਲਾ ਕਾਂਗਰਸ ਪ੍ਰਧਾਨ ਰੀਨਾ ਬਾਂਸਲ ਨੇ ਦੱਸਿਆ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ 'ਚ ਮਹਿਲਾ ਸ਼ਕਤੀ ਦੇ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਸ਼ਲਾਘਾ ਕੀਤੀ।

ਰਾਹੁਲ ਗਾਂਧੀ ਨੇ ਸੂਬੇ ਦੀ ਰਾਜਨੀਤੀ ਸਮੇਤ ਕਈ ਹੋਰ ਵਿਸ਼ਿਆਂ 'ਤੇ ਗੱਲਬਾਤ ਸਾਂਝੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਮੌਜੂਦਾ ਸਮੇਂ ਦੇਸ਼ ਨੂੰ ਹਾਸ਼ੀਏ ਉੱਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕੀ ਅੰਬਾਨੀ-ਅਡਾਨੀ ਆਦਿ ਕਾਰਪੋਰੇਟ ਘਰਾਣਿਆਂ ਦੇ ਅਸਰ ਹੇਠ ਆ ਕੇ ਮੋਦੀ ਸਰਕਾਰ ਕਿਸਾਨਾਂ ਦਾ ਉਜਾੜਾ ਕਰਨ 'ਚ ਲੱਗੀ ਹੋਈ ਹੈ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਸੱਚ ਦੀ ਲੜਾਈ ਲੜ ਰਹੇ ਹਨ।

ਇਤਿਹਾਸ ਦੱਸਦਾ ਹੈ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਇਸ ਮੌਕੇ ਬਾਂਸਲ ਦੰਪਤੀ ਵੱਲੋਂ ਰਾਹੁਲ ਗਾਂਧੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀ ਪਹਿਲੀ ਪਾਰਟੀ ਹੈ, ਜਿਸ ਨੇ ਬੀਬੀਆਂ ਨੂੰ 50 ਫ਼ੀਸਦੀ ਪ੍ਰਤੀਨਿਧਤਾ ਦੇ ਕੇ ਸਨਮਾਨਿਤ ਕੀਤਾ ਹੈ। ਇਸ ਮੌਕੇ ਰਾਹੁਲ ਗਾਂਧੀ ਨੇ ਨਾਭਾ ਕੌਂਸਲ ਦੇ ਵਾਰਡ ਨੰਬਰ-13 ਤੋਂ ਸਰਗਰਮ ਮਹਿਲਾ ਉਮੀਦਵਾਰ ਰੀਨਾ ਬਾਂਸਲ ਅਤੇ ਸਮਾਜ ਸੇਵਕ ਹੇਮੰਤ ਬਾਂਸਲ ਬੱਲੂ ਨੂੰ ਭਵਿੱਖ 'ਚ ਵੱਡੀ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੰਦਿਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

Babita

This news is Content Editor Babita