ਪੰਜਾਬ ਦੇ ਚੋਣ ਮੈਦਾਨ ''ਚ ਖ਼ੁਦ ਉਤਰਨਗੇ ''ਰਾਹੁਲ ਗਾਂਧੀ'', ਚੋਣ ਪ੍ਰਚਾਰ ਦਾ ਕਰਨਗੇ ਆਗਾਜ਼
Thursday, Dec 23, 2021 - 11:39 AM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦਾ ਦਿੱਲੀ 'ਚ ਚੋਣ ਕੰਪੇਨ ਨੂੰ ਲੈ ਕੇ ਮੰਥਨ ਖ਼ਤਮ ਹੋ ਗਿਆ। ਇਸ ਦੌਰਾਨ ਫ਼ੈਸਲਾ ਲਿਆ ਗਿਆ ਹੈ ਕਿ ਪੰਜਾਬ ਦੇ ਚੋਣ ਮੈਦਾਨ 'ਚ ਰਾਹੁਲ ਗਾਂਧੀ ਖ਼ੁਦ ਉਤਰਨਗੇ ਅਤੇ ਚੋਣ ਪ੍ਰਚਾਰ ਦਾ ਆਗਾਜ਼ ਕਰਨਗੇ। ਦੱਸਿਆ ਜਾ ਰਿਹਾ ਹੈ ਕਿ 25 ਤੋਂ ਲੈ ਕੇ 30 ਦਸੰਬਰ ਤੱਕ ਪੰਜਾਬ 'ਚ ਹੋਣ ਵਾਲੀ ਰੈਲੀ 'ਚ ਰਾਹੁਲ ਗਾਂਧੀ ਸ਼ਾਮਲ ਹੋ ਸਕਦੇ ਹਨ। ਸੂਬੇ 'ਚ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਦੇ ਹੀ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਭਾਗ ਦੀ ਚਿਤਾਵਨੀ, ਸੀਤ ਲਹਿਰ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ
ਦੱਸ ਦੇਈਏ ਕਿ ਆਮ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਨੇ ਬੁੱਧਵਾਰ ਸੂਬੇ ਦੇ ਸਭ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਸਰਗਰਮ ਕਰ ਦਿੱਤਾ ਤਾਂ ਜੋ ਕਾਂਗਰਸ ਚੋਣਾਂ ਨੂੰ ਜਿੱਤ ਸਕੇ। ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਵੱਲੋਂ ਬੁੱਧਵਾਰ ਦਿੱਲੀ ’ਚ ਸੱਦੀ ਗਈ ਬੈਠਕ ’ਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕ੍ਰਿਸ਼ਨ ਅਲਾਵਰੂ, ਏ. ਆਈ. ਸੀ. ਸੀ. ਦੇ ਸਕੱਤਰ ਰਮਿੰਦਰ ਆਵਲਾ, ਚੇਤਨ ਚੌਹਾਨ, ਹਰਸ਼ ਵਰਸਰਨ ਸਪਕਾਲ, ਗੁਰਕੀਰਤ ਸਿੰਘ, ਪ੍ਰਗਟ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਚੌਧਰੀ ਸੰਤੋਖ ਸਿੰਘ, ਜਸਬੀਰ ਸਿੰਘ ਡਿੰਪਾ, ਰਵਨੀਤ ਸਿੰਘ ਬਿੱਟੂ, ਮਨੀਸ਼ ਤਿਵਾੜੀ, ਡਾ. ਅਮਰ ਸਿੰਘ, ਸ਼ਮਸ਼ੇਰ ਸਿੰਘ ਦੂਲੋ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਬਲੈਕ ਆਊਟ' ਦਾ ਖ਼ਤਰਾ ਟਲਿਆ, ਸਰਕਾਰ ਨੂੰ ਮਿਲੀ ਰਾਹਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ