ਰਾਹੁਲ ਗਾਂਧੀ ਨੇ ਸਹੀ ਅਰਥਾਂ ’ਚ ਨਵਜੋਤ ਸਿੱਧੂ ਨੂੰ ਪੱਪੂ ਬਣਾਇਆ : ਮਜੀਠੀਆ

Tuesday, Feb 08, 2022 - 01:45 PM (IST)

ਮੱਤੇਵਾਲ/ਮਜੀਠਾ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਐਲਾਨ ਕੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਸਹੀ ਮਾਇਨੇ ਵਿਚ ਪੱਪੂ ਬਣਾਇਆ ਹੈ। ਆਪਣੀ ਪਤਨੀ ਅਤੇ ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਉਮੀਦਵਾਰ ਗਨੀਵ ਕੌਰ ਮਜੀਠੀਆ ਦੇ ਪੱਖ ਵਿਚ ਮੱਤੇਵਾਲ ਦੇ ਬਾਜ਼ਾਰ ਵਿਚ ਡੋਰ ਟੂ ਡੋਰ ਪ੍ਰਚਾਰ ਕਰਦਿਆਂ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ, ਰਾਹੁਲ ਗਾਂਧੀ ਨੂੰ ਪੱਪੂ ਕਹਿੰਦਾ ਸੀ ਅਤੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ ਸਮੇਂ ਰਾਹੁਲ ਗਾਂਧੀ ਨੇ ਸਹੀ ਅਰਥਾਂ ਵਿਚ ਉਸ ਦਾ ਪੱਪੂ ਬਣਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੂੰ ਗਰੀਬ ਮੁੱਖ ਮੰਤਰੀ ਦੱਸਣ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹੈਰਾਨੀ ਜ਼ਾਹਰ ਕਰਦਿਆਂ ਮਜੀਠੀਆ ਨੇ ਕਿਹਾ ਕਿ ਜੋ ਵਿਅਕਤੀ 150 ਕਰੋੜ ਰੁਪਏ ਦੀ ਜਾਇਦਾਦ ਦਾ ਮਾਲਕ ਹੈ, ਉਸ ਨੂੰ ਰਾਹੁਲ ਗਾਂਧੀ ਗਰੀਬ ਦੱਸ ਰਹੇ ਹਨ, ਤਾਂ ਫਿਰ ਉਨ੍ਹਾਂ ਲਈ ਸਹੀ ਮਾਇਨਿਆਂ ਵਿਚ ਗਰੀਬ ਕੌਣ ਹੋਵੇਗਾ।

ਇਹ ਵੀ ਪੜ੍ਹੋ : ED ਨੇ ਜਿਸ ਮੁੱਖ ਮੰਤਰੀ ਤੇ ਭਾਣਜੇ ਤੋਂ 10 ਕਰੋੜ ਰੁਪਏ ਵਸੂਲੇ, ਉਹ ਗਰੀਬ ਮੁੱਖਮੰਤਰੀ ਨਹੀ ਹੋ ਸਕਦਾ : ਸੁਖਬੀਰ ਬਾਦਲ

ਇਸ ਮੌਕੇ ਮਜੀਠੀਆ ਨੇ ਕਾਂਗਰਸ ਦੇ ਸੀਨੀਅਰ ਨੇਤਾ ਤਰਸੇਮ ਸਿੰਘ ਅਤੇ ਗੁਰਮੀਤ ਸਿੰਘ ਆਦਿ ਪਰਿਵਾਰਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਕੀਤਾ। ਉਨ੍ਹਾਂ ਦੇ ਨਾਲ ਹਰਪਿੰਦਰ ਸਿੰਘ, ਤਰਸੇਮ ਸਿੰਘ, ਮੁਖਤਿਆਰ ਸਿੰਘ, ਮਨਧੀਰ ਸਿੰਘ, ਸਰਦੂਲ ਸਿੰਘ ਸਮੇਤ ਅਨੇਕ ਵਿਅਕਤੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਦੋ ਵਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਪ੍ਰਧਾਨ ਰਹੇ ਐਡਵੋਕੇਟ ਸੁਰਿੰਦਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਨ੍ਹਾਂ ਵਿਚ ਸੁਰਿੰਦਰ ਸਿੰਘ ਰੰਧਾਵਾ, ਜੱਸਾ ਸਿੰਘ, ਪਾਲਾ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਸੋਹਨ ਸਿੰਘ ਆਦਿ ਦੇ ਕਰੀਬ 50 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ। ਮੱਤੇਵਾਲ ਵਿਚ ਚੋਣ ਰੈਲੀ ਵਿਚ ਸਰਪੰਚ ਸਰਬਜੀਤ ਕੌਰ ਨੇ ਮੱਤੇਵਾਲ ਅਤੇ ਮਜੀਠਾ ਹਲਕੇ ਦੇ ਵਿਕਾਸ ਲਈ ਮਜੀਠੀਆ ਦਾ ਧੰਨਵਾਦ ਕੀਤਾ। ਮਜੀਠੀਆ ਨੇ ਇਹ ਵੀ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਵਲੋਂ ਗਨੀਵ ਕੌਰ ਮਜੀਠੀਆ ਦੇ ਜ਼ੋਰਦਾਰ ਸਮਰਥਨ ਲਈ ਉਹ ਹਮੇਸ਼ਾ ਅਹਿਸਾਨਮੰਦ ਰਹਿਣਗੇ। ਉਨ੍ਹਾਂ ਕਿਹਾ ਕਿ ਮਜੀਠੀਆ ਹਲਕੇ ਨੇ ਉਨ੍ਹਾਂ ਨੂੰ ਵਾਰ-ਵਾਰ ਜਿੱਤਾ ਕੇ ਪੰਜਾਬ ਦੀ ਰਾਜਨੀਤੀ ਦਾ ਧਰੂ ਤਾਰਾ ਬਣਾਇਆ।

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News