ਮੋਹਾਲੀ ਪੁੱਜੇ ਰਾਹੁਲ ਗਾਂਧੀ, ਨਹੀਂ ਪੁੱਜੇ ਕੈਪਟਨ ਅਮਰਿੰਦਰ
Monday, Dec 10, 2018 - 11:35 AM (IST)

ਮੋਹਾਲੀ (ਜੱਸੋਵਾਲ) : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਨੂੰ ਇੱਥੇ 'ਨਵਜੀਵਨ' ਅਖਬਾਰ ਦੇ ਲਾਂਚ ਪ੍ਰੋਗਰਾਮ 'ਚ ਸ਼ਿਰੱਕਤ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਮੌਜੂਦ ਰਹੇ। ਦੱਸ ਦੇਈਏ ਕਿ ਸੂਬੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਵਾਦ ਤੋਂ ਬਾਅਦ ਰਾਹੁਲ ਗਾਂਧੀ ਦਾ ਇਹ ਪਹਿਲਾ ਪੰਜਾਬ ਦੌਰਾ ਹੈ, ਹਾਲਾਂਕਿ ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪੁੱਜੇ ਹਨ।