ਰਾਹੁਲ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ‘ਘਰ ਵਾਪਸੀ’ ਕਰ ਸਕਦੇ ਹਨ 2 ਭਾਜਪਾਈ

Tuesday, Jan 10, 2023 - 10:13 AM (IST)

ਰਾਹੁਲ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ‘ਘਰ ਵਾਪਸੀ’ ਕਰ ਸਕਦੇ ਹਨ 2 ਭਾਜਪਾਈ

ਚੰਡੀਗੜ੍ਹ (ਹਰੀਸ਼ਚੰਦਰ) : ਰਾਹੁਲ ਗਾਂਧੀ ਦੀ ‘ਭਾਰਤ ਜੋੜੋ’ ਯਾਤਰਾ ਦੌਰਾਨ ਪੰਜਾਬ 'ਚ ਕੁੱਝ ਅਜਿਹੇ ਆਗੂ ‘ਘਰ ਵਾਪਸੀ’ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਹਾਲ ਹੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਨ। ਸੂਤਰਾਂ ਮੁਤਾਬਕ ਭਾਜਪਾ ਵੀ ਅਜਿਹੇ ਕਿਸੇ ਸੰਭਾਵੀ ਘਟਨਾਕ੍ਰਮ ਤੋਂ ਅਣਜਾਣ ਨਹੀਂ ਹੈ। ਭਾਜਪਾ ਆਪਣੇ ਪੱਧਰ ’ਤੇ ਪਹਿਲਾਂ ਹੀ ਇਨ੍ਹਾਂ ਆਗੂਆਂ ਬਾਰੇ ਪਤਾ ਲਗਾਉਣ 'ਚ ਲੱਗੀ ਹੋਈ ਹੈ ਤਾਂ ਜੋ ਇਨ੍ਹਾਂ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ : ਫਗਵਾੜਾ 'ਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮੰਨਿਆ ਜਾ ਰਿਹਾ ਹੈ ਕਿ ਭਾਜਪਾ 'ਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਦੀ ਗਿਣਤੀ ਸਿਰਫ 2 ਹੈ, ਜੋ ਰਾਹੁਲ ਗਾਂਧੀ ਨਾਲ ‘ਭਾਰਤ ਜੋੜੋ’ ਯਾਤਰਾ 'ਚ ਕਦਮ ਰੱਖਣ ਜਾ ਰਹੇ ਹਨ। ਇਨ੍ਹਾਂ 'ਚ ਇੱਕ ਸਾਬਕਾ ਮੰਤਰੀ ਵੀ ਦੱਸਿਆ ਜਾ ਰਿਹਾ ਹੈ, ਜਿਸ ਨੇ ਪਿਛਲੀ ਕਾਂਗਰਸ ਸਰਕਾਰ ਵਿਚ ਇੱਕ ਬਹੁਤ ਹੀ ਅਹਿਮ ਵਿਭਾਗ ਦੀ ਜ਼ਿੰਮੇਵਾਰੀ ਸੰਭਾਲੀ ਹੋਈ ਸੀ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਉਕਤ ਆਗੂ ਰਾਹੁਲ ਗਾਂਧੀ ਨਾਲ ਕਿਸ ਥਾਂ ’ਤੇ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਸੁੱਕੀ ਠੰਡ ਝੱਲ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਦੂਜੇ ਪਾਸੇ ਸੂਬੇ ਵਿਚ ਆਪਣਾ ਆਧਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਭਾਜਪਾ ਨਹੀਂ ਚਾਹੁੰਦੀ ਕਿ ਇਹ ਆਗੂ ਮੁੜ ਕਾਂਗਰਸ 'ਚ ਚਲੇ ਜਾਣ ਕਿਉਂਕਿ ਇਸ ਨਾਲ ਪੰਜਾਬ ਭਰ 'ਚ ਪਾਰਟੀ ਨੂੰ ਗਲਤ ਸੰਦੇਸ਼ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਆਗੂਆਂ ਨੂੰ ਕੇਂਦਰੀ ਸੁਰੱਖਿਆ ਬਲਾਂ ਵਲੋਂ ਸੁਰੱਖਿਆ ਦੇ ਨਾਲ-ਨਾਲ ਪਾਰਟੀ 'ਚ ਵੱਡੇ ਅਹੁਦੇ ਦਿੱਤੇ ਗਏ ਹਨ। ਅਜਿਹੇ 'ਚ ਭਾਜਪਾ ਨੂੰ ਵੀ ਸਮਝ ਨਹੀਂ ਆ ਰਹੀ ਹੈ ਕਿ ਇਹ ਨੇਤਾ ਵਾਪਸ ਜਾਣ ਦੇ ਮੂਡ 'ਚ ਕਿਉਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News