ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ : ਅਸ਼ਵਨੀ ਸ਼ਰਮਾ

Wednesday, Feb 04, 2026 - 06:26 PM (IST)

ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ : ਅਸ਼ਵਨੀ ਸ਼ਰਮਾ

ਚੰਡੀਗੜ੍ਹ : ਭਾਜਪਾ ਪੰਜਾਬ ਦੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਵਰਤੀ ਗਈ ਸ਼ਬਦਾਵਲੀ ਦੀ ਤਿੱਖੀ ਨਿਖੇਧੀ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਿਆਨ ਕਾਂਗਰਸ ਦੀ ਦਿਵਾਲੀਆ ਹੋ ਚੁੱਕੀ ਮਾਨਸਿਕਤਾ ਨੂੰ ਸਪੱਸ਼ਟ ਤੌਰ 'ਤੇ ਬੇਨਕਾਬ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸਿਆਸਤ ਵਿਚ ਸੰਜੀਦਗੀ ਅਤੇ ਮਰਯਾਦਾ ਕਾਇਮ ਰੱਖਣ ਦੀ ਥਾਂ ਸਿਰਫ਼ ਅਪਮਾਨਜਨਕ ਅਤੇ ਭੜਕਾਊ ਭਾਸ਼ਾ ਵਰਤ ਕੇ ਆਪਣੀ ਨਾਕਾਮੀ ਨੂੰ ਢਕਣ ਦੀ ਕੋਸ਼ਿਸ਼ ਕਰ ਰਹੇ ਹਨ। ਅਸ਼ਵਨੀ ਸ਼ਰਮਾ ਨੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਨੂੰ ਖ਼ਤਮ ਕਰਨ ਲਈ ਕਿਸੇ ਵਿਰੋਧੀ ਪਾਰਟੀ ਦੀ ਲੋੜ ਨਹੀਂ, ਇਕੱਲਾ ਰਾਹੁਲ ਗਾਂਧੀ ਹੀ ਕਾਫ਼ੀ ਹੈ, ਜੋ ਆਪਣੇ ਬਿਆਨਾਂ ਅਤੇ ਗਲਤ ਨੀਤੀਆਂ ਨਾਲ ਪਾਰਟੀ ਨੂੰ ਅੰਦਰੋਂ ਹੀ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਕਾਂਗਰਸ ਦੀ ਇਸ ਨਕਾਰਾਤਮਕ ਸਿਆਸਤ ਨੂੰ ਸਮਝ ਚੁੱਕੀ ਹੈ ਅਤੇ ਇਸੇ ਕਰਕੇ ਪਾਰਟੀ ਲਗਾਤਾਰ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰ ਰਹੀ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ 'ਆਪ' ਆਗੂ ਦਾ ਵੱਡਾ ਬਿਆਨ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇਸ਼ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨਾ ਕਾਂਗਰਸ ਦੀ ਹਤਾਸ਼ਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਅਤੇ ਲੋਕ-ਹਿਤ ਦੇ ਮੁੱਦਿਆਂ ਤੋਂ ਧਿਆਨ ਹਟਾ ਕੇ ਨਿੱਜੀ ਹਮਲਿਆਂ ਦੀ ਰਾਹ ਅਪਣਾਈ ਹੈ। ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੂੰ ਵਿਕਾਸ, ਸਥਿਰਤਾ ਅਤੇ ਮਜ਼ਬੂਤ ਭਵਿੱਖ ਵੱਲ ਲੈ ਕੇ ਜਾ ਰਹੀ ਹੈ, ਜਦਕਿ ਕਾਂਗਰਸ ਅਜੇ ਵੀ ਪੁਰਾਣੀ ਸੋਚ ਅਤੇ ਪਰਿਵਾਰਵਾਦੀ ਸਿਆਸਤ ਤੋਂ ਬਾਹਰ ਨਹੀਂ ਨਿਕਲ ਸਕੀ। ਉਨ੍ਹਾਂ ਕਾਂਗਰਸ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਮਰਯਾਦਾ ਬਣਾਈ ਰੱਖੇ ਅਤੇ ਗਾਲੀ-ਗਲੌਚ ਦੀ ਥਾਂ ਜਨਤਾ ਦੇ ਮੁੱਦਿਆਂ 'ਤੇ ਕੇਂਦਰਿਤ ਹੋਵੇ।


author

Gurminder Singh

Content Editor

Related News