ਕਰੋੜਾਂ ਦੀ ਜਾਇਦਾਦ ਦੇ ਮਾਲਕ CM ਚੰਨੀ ਨੂੰ ਰਾਹੁਲ ਗਾਂਧੀ ਦੱਸ ਰਹੇ ਨੇ ਗ਼ਰੀਬ ਮੁੱਖ ਮੰਤਰੀ : ਬਿਕਰਮ ਮਜੀਠੀਆ
Monday, Feb 07, 2022 - 09:29 PM (IST)
ਅੰਮ੍ਰਿਤਸਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਸਹੀ ਅਰਥਾਂ 'ਚ ਪੱਪੂ ਬਣਾਇਆ ਹੈ। ਅੱਜ ਆਪਣੀ ਪਤਨੀ ਅਤੇ ਮਜੀਠਾ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਦੇ ਹੱਕ ਵਿਚ ਮੱਤੇਵਾਲ ਦੇ ਬਜ਼ਾਰ 'ਚ ਡੋਰ ਟੂ ਡੋਰ ਪ੍ਰਚਾਰ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਰਾਹੁਲ ਗਾਂਧੀ ਨੂੰ ਪੱਪੂ-ਪੱਪੂ ਕਹਿੰਦਾ ਸੀ ਅਤੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਸਮੇਂ ਰਾਹੁਲ ਗਾਂਧੀ ਨੇ ਹੀ ਸਹੀ ਅਰਥਾਂ ਵਿਚ ਉਸਦਾ ਪੱਪੂ ਬਣਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੂੰ ਗਰੀਬ ਮੁੱਖ ਮੰਤਰੀ ਦੱਸਣ 'ਤੇ ਰਾਹੁਲ ਗਾਂਧੀ ਦੇ ਬਿਆਨ 'ਤੇ ਹੈਰਾਨੀ ਪ੍ਰਗਟ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਜੋ ਵਿਅਕਤੀ 150 ਕਰੋੜ ਰੁਪਏ ਦੀ ਜਾਇਦਾਦ ਦਾ ਮਾਲਕ ਹੈ, ਉਸਨੁੰ ਰਾਹੁਲ ਗਾਂਧੀ ਗਰੀਬ ਦੱਸ ਰਹੇ ਹਨ ਤਾਂ ਫਿਰ ਉਨ੍ਹਾਂ ਵਾਸਤੇ ਸਹੀ ਅਰਥਾਂ 'ਚ ਗਰੀਬ ਕੌਣ ਹੋਵੇਗਾ।
ਇਹ ਖ਼ਬਰ ਪੜ੍ਹੋ- ਕ੍ਰਿਸਟੀਆਨੋ ਰੋਨਾਲਡੋ ਇੰਸਟਾਗ੍ਰਾਮ 'ਤੇ 400 Million ਫਾਲੋਅਰਸ ਹਾਸਲ ਕਰਨ ਵਾਲੇ ਪਹਿਲੇ ਸੈਲੀਬ੍ਰਿਟੀ ਬਣੇ
ਇਸ ਮੌਕੇ ਸਰਦਾਰ ਮਜੀਠੀਆ ਨੇ ਕਾਂਗਰਸ ਦੇ ਸੀਨੀਅਰ ਆਗੂ ਤਰਸੇਮ ਸਿੰਘ ਅਤੇ ਗੁਰਮੀਤ ਸਿੰਘ ਹੋਰਾਂ ਦੇ ਪਰਿਵਾਰਾਂ ਨੂੰ ਅਕਾਲੀ ਦਲ 'ਚ ਸ਼ਾਮਲ ਕੀਤਾ। ਉਨ੍ਹਾਂ ਦੇ ਨਾਲ ਹਰਪਿੰਦਰ ਸਿੰਘ, ਤਰਸੇਮ ਸਿੰਘ, ਮਖਤਿਆਰ ਸਿੰਘ, ਮਨਧੀਰ ਸਿੰਘ, ਸਰਦੂਲ ਸਿੰਘ ਆਦਿ ਸਮੇਤ ਅਨੇਕਾਂ ਵਿਅਕਤੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਦੋ ਵਾਰ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਪ੍ਰਧਾਨ ਰਹੇ ਐਡਵੋਕੇਟ ਸੁਰਿੰਦਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ ਹੋਏ। ਇਨ੍ਹਾਂ ਵਿਚ ਸੁਰਿੰਦਰ ਸਿੰਘ ਰੰਧਾਵਾ, ਜੱਸਾ ਸਿੰਘ, ਪਾਲਾ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਸੋਹਣ ਸਿੰਘ ਆਦਿ ਦੇ ਕਰੀਬ 50 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ।ਮੱਤੇਵਾਲ 'ਚ ਚੋਣ ਰੈਲੀ ਵਿਚ ਸਰਪੰਚ ਸਰਬਜੀਤ ਕੌਰ ਨੇ ਮੱਤੇਵਾਲ ਅਤੇ ਮਜੀਠਾ ਹਲਕੇ ਦੇ ਵਿਕਾਸ ਲਈ ਸਰਦਾਰ ਮਜੀਠੀਆ ਦਾ ਧੰਨਵਾਦ ਕੀਤਾ। ਸਰਦਾਰ ਮਜੀਠੀਆ ਨੇ ਇਹ ਵੀ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਵੱਲੋਂ ਗਨੀਵ ਕੌਰ ਮਜੀਠੀਆ ਦੀ ਕੀਤੀ ਜਾ ਰਹੀ ਡਟਵੀਂ ਹਮਾਇਤ ਲਈ ਉਹ ਹਮੇਸ਼ਾ ਹਲਕੇ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਨੇ ਹੀ ਉਹਨਾਂ ਨੁੰ ਵਾਰ-ਵਾਰ ਜਿੱਤਾ ਕੇ ਪੰਜਾਬ ਦੀ ਸਿਆਸਤ ਦਾ ਧਰੁਵ ਤਾਰਾ ਬਣਾਇਆ।
ਇਹ ਖ਼ਬਰ ਪੜ੍ਹੋ- ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਦਮਨ ਥਿੰਦ ਬਾਜਵਾ ਭਾਜਪਾ 'ਚ ਹੋਏ ਸ਼ਾਮਲ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।