ਰਾਹੁਲ ਨੂੰ ਭੇਜਿਆ ਜਾਵੇ ਨਸ਼ਾ ਛੁਡਾਊ ਕੇਂਦਰ 'ਚ : ਹਰਸਿਮਰਤ ਬਾਦਲ (ਵੀਡੀਓ)
Friday, Mar 08, 2019 - 02:27 PM (IST)
ਨਵੀਂ ਦਿੱਲੀ— ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਤੰਜ਼ ਕੱਸਿਆ ਹੈ। ਹਰਸਿਮਰਤ ਨੇ ਇਹ ਤੰਜ਼ ਰਾਹੁਲ ਗਾਂਧੀ ਵਲੋਂ ਨਸ਼ਿਆਂ ਦੇ ਮੁੱਦੇ 'ਤੇ ਦਿੱਤੇ ਗਏ ਬਿਆਨ ਤੋਂ ਬਾਅਦ ਕੀਤਾ। ਹਰਸਿਮਰਤ ਨੇ ਕਿਹਾ ਕਿ ਰਾਹੁਲ ਗਾਂਧੀ ਨਸ਼ੇ 'ਚ ਬਿਆਨ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਰਾਹੁਲ ਪਤਾ ਨਹੀਂ ਕਿਹੜਾ ਨਸ਼ਾ ਕਰਦੇ ਹਨ ਮੈਨੂੰ ਸਮਝ ਨਹੀਂ ਆਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਭ ਤੋਂ ਵਧੀਆ ਨਸ਼ਾ ਛੁਡਾਊ ਕੇਂਦਰ 'ਚ ਭੇਜਣ ਦੀ ਲੋੜ ਹੈ। ਹਰਸਿਮਰਤ ਨੇ ਕਿਹਾ ਕਿ ਰਾਹੁਲ ਪਤਾ ਨਹੀਂ ਕਿਹੜੇ ਨਸ਼ੇ 'ਚ ਹਨ, ਜੋ ਉਨ੍ਹਾਂ ਨੂੰ 70 ਫੀਸਦੀ ਨਸ਼ੇ ਨਹੀਂ ਲੱਭ ਰਹੇ ਹਨ। ਉਨ੍ਹਾਂ ਨੇ ਕਿਹਾ ਇਨ੍ਹਾਂ ਦੀ ਸਰਕਾਰ ਦੇ 2 ਸਾਲ ਦੇ ਕਾਰਜਕਾਲ ਦੌਰਾਨ 240 ਪੁੱਤਰ ਨਸ਼ਿਆਂ ਦੇ ਓਵਰਡੋਜ਼ ਕਾਰਨ ਮਰੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੌਰੇ 'ਤੇ ਆਏ ਰਾਹੁਲ ਗਾਂਧੀ ਨੇ ਮੋਗਾ ਰੈਲੀ 'ਚ ਨਸ਼ਿਆਂ ਦਾ ਮੁੱਦਾ ਚੁੱਕਦੇ ਹੋਏ ਕਿਹਾ ਸੀ ਕਿ ਕੈਪਟਨ ਸਰਕਾਰ ਨੇ ਨਸ਼ੇ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੱਡੇ ਮਗਰਮੱਛਾਂ ਦੇ ਖਿਲਾਫ ਕਾਰਵਾਈ ਦੀ ਅਪੀਲ ਵੀ ਕੀਤੀ।