ਅੰਮ੍ਰਿਤਸਰ 'ਚ ਗਰਜੇ ਰਾਹੁਲ ਗਾਂਧੀ, ਵਿਰੋਧੀਆਂ 'ਤੇ ਕੀਤੇ ਤਿੱਖੇ ਵਾਰ, ਕਿਹਾ- 'ਤਾਂ ਉਹ ਬਦਲ ਦੇਣਗੇ ਸੰਵਿਧਾਨ...'

05/25/2024 7:28:36 PM

ਅੰਮ੍ਰਿਤਸਰ (ਕਮਲ)- ਕਾਂਗਰਸੀ ਸੀਨੀਅਰ ਆਗੂ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਲਈ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿਖੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਇੰਨੀ ਗਰਮੀ 'ਚ ਦੂਰ-ਦੁਰਾਡੇ ਤੋਂ ਪਹੁੰਚੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ। 

ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਵਿਖੇ ਚੋਣ ਰੈਲੀ ਦੌਰਾਨ ਕਿਹਾ ਕਿ ਪਿਛਲੀ ਵਾਰ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਆਏ ਸਨ ਤਾਂ ਉੱਥੇ ਸੇਵਾ ਕਰਨ ਤੋਂ ਬਾਅਦ ਉਨ੍ਹਾਂ ਨੇ ਅਥਾਹ ਸ਼ਾਂਤੀ ਮਹਿਸੂਸ ਕੀਤੀ ਸੀ ਅਤੇ ਉਹ ਪੂਰੀ ਦੁਨੀਆ ਨੂੰ ਇਸ ਸ਼ਾਂਤੀ ਦਾ ਅਹਿਸਾਸ ਕਰਵਾਉਣਾ ਚਾਹੁੰਦੇ ਹਨ, ਇਸ ਲਈ ਉਹ ਜੋ ਵੀ ਕਰ ਸਕਦੇ ਹਨ ਉਹ ਜ਼ਰੂਰ ਕਰਨਗੇ। ਉਹ ਅੰਮ੍ਰਿਤਸਰ ਵਿਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ

ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਕੋਈ ਮਾਮੂਲੀ ਲੜਾਈ ਨਹੀਂ ਹੈ, ਇਹ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਕ ਵਿਚਾਰਧਾਰਕ ਲੜਾਈ ਹੈ, ਜਿਸ ਵਿਚ ਨਰਿੰਦਰ ਮੋਦੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੰਵਿਧਾਨ ’ਤੇ ਹਮਲਾ ਕਰ ਰਹੇ ਹਨ ਅਤੇ ਕਾਂਗਰਸ ਇਸ ਨੂੰ ਬਚਾਉਣ ਲਈ ਪੂਰੀ ਤਾਕਤ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੇ ਖੁੱਲ੍ਹ ਕੇ ਕਿਹਾ ਹੈ ਕਿ ਜੇਕਰ ਉਹ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿਚ ਫਿਰਕੂ ਵੰਡ ਪਾ ਰਹੀ ਹੈ। ਨਰਿੰਦਰ ਮੋਦੀ ਦੀ ਸਰਕਾਰ ਵਿਚ ਘੱਟ ਗਿਣਤੀਆਂ ਖੁਦ ਨੂੰ ਖ਼ਤਰੇ ’ਚ ਮਹਿਸੂਸ ਕਰ ਰਹੀਆਂ ਹਨ। ਭਾਜਪਾ ਦੇ 10 ਸਾਲਾਂ ਦੇ ਰਾਜ ਦੌਰਾਨ ਕਿਸਾਨਾਂ ਨਾਲ ਵੀ ਚੰਗਾ ਸਲੂਕ ਨਹੀਂ ਕੀਤਾ ਗਿਆ, ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਦੌਰਾਨ ਉਨ੍ਹਾਂ ਨੂੰ ਅੱਤਵਾਦੀ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਤਿੰਨ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ, ਜਿਨ੍ਹਾਂ ਵਿਚੋਂ ਪਹਿਲਾ ਕਿਸਾਨਾਂ ਨੂੰ ਐੱਮ.ਐੱਸ.ਪੀ. ਦਿੱਤਾ ਜਾਵੇਗਾ, ਅਗਨੀਵੀਰ ਸਕੀਮ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਤੇ ਜਿੱਤ ਦੇ ਅਗਲੇ ਮਹੀਨੇ ਤੋਂ ਗਰੀਬ ਔਰਤਾਂ ਦੇ ਖਾਤਿਆਂ ਵਿਚ 8500 ਰੁਪਏ ਆਉਣੇ ਸ਼ੁਰੂ ਹੋ ਜਾਣਗੇ।

ਇਹ ਵੀ ਪੜ੍ਹੋ- ਜਲੰਧਰ ਆਏ PM ਮੋਦੀ ਨੇ ਕੀਤੇ ਅਹਿਮ ਐਲਾਨ, ਬਜ਼ੁਰਗਾਂ ਨੂੰ ਦਿੱਤੀ ਮੁਫ਼ਤ ਇਲਾਜ ਦੀ 'ਗਾਰੰਟੀ'

 

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ, ਪੰਜਾਬ ਦੇ ਆਬਜ਼ਰਵਰ ਦਵਿੰਦਰ ਯਾਦਵ, ਸੀਨੀਅਰ ਕਾਂਗਰਸੀ ਆਗੂ ਕੇ.ਸੀ. ਵੇਣੂਗੋਪਾਲ, ਸਪੈਸ਼ਲ ਨਿਰੀਖਕ ਹਰੀਸ਼ ਚੌਧਰੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਦਿਲਰਾਜ ਸਿੰਘ ਸਰਕਾਰੀਆ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਆਦਿ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 


Harpreet SIngh

Content Editor

Related News