ਮੋਦੀ-ਸ਼ਾਹ ਤੋਂ ਬਾਅਦ ਅੱਜ ਲੁਧਿਆਣਾ ਤੇ ਪਟਿਆਲਾ ’ਚ ਰਾਹੁਲ ਗਾਂਧੀ ਦੀਆਂ ਰੈਲੀਆਂ

05/29/2024 10:22:14 AM

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਲਈ ਪੰਜਾਬ ’ਚ ਆਖਰੀ ਪੜਾਅ ਦੌਰਾਨ ਹੋਣ ਵਾਲੀ ਵੋਟਿੰਗ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵੱਲੋਂ ਪ੍ਰਚਾਰ ਮੁਹਿੰਮ ’ਚ ਪੂਰੀ ਤਾਕਤ ਝੋਕ ਦਿੱਤੀ ਗਈ ਹੈ, ਜਿਸ ਦੇ ਤਹਿਤ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਕੇਂਦਰੀ ਮੰਤਰੀ ਅਤੇ ਦੂਜੇ ਸੂਬਿਆਂ ਦੇ ਮੁੱਖ ਮੰਤਰੀ ਭਾਜਪਾ ਦੇ ਉਮੀਦਵਾਰਾਂ ਲਈ ਵੋਟਾਂ ਮੰਗਣ ਪੰਜਾਬ ’ਚ ਦਸਤਕ ਦੇ ਚੁੱਕੇ ਹਨ, ਉੱਥੇ ਹੀ ਕਾਂਗਰਸ ਵੱਲੋਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਮਲਿਕਾਰਜੁਨ ਖੜਗੇ ਤੋਂ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਿੱਛੇ ਨਹੀਂ ਹਨ, ਜੋ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ’ਚ ਪੰਜਾਬ ਪੁੱਜ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਰਾਜਾ ਵੜਿੰਗ ਨੇ ਕੀਤਾ ਟਵੀਟ, ਲਿਖੀਆਂ ਇਹ ਗੱਲਾਂ

ਇਨ੍ਹਾਂ ’ਚੋਂ ਰਾਹੁਲ ਗਾਂਧੀ ਬੁੱਧਵਾਰ ਨੂੰ ਲਗਾਤਾਰ ਦੂਜੀ ਵਾਰ ਪੰਜਾਬ ਆ ਰਹੇ ਹਨ। ਉਨ੍ਹਾਂ ਨੇ ਪਹਿਲਾਂ ਅੰਮ੍ਰਿਤਸਰ ’ਚ ਰੈਲੀ ਕੀਤੀ ਅਤੇ ਅੱਜ ਲੁਧਿਆਣਾ ਤੇ ਪਟਿਆਲਾ ’ਚ ਉਨ੍ਹਾਂ ਦੀਆਂ ਰੈਲੀਆਂ ਹੋਣਗੀਆਂ। ਰਾਹੁਲ ਗਾਂਧੀ ਅੱਜ ਸਵੇਰੇ 11 ਵਜੇ ਲੁਧਿਆਣਾ ਅਤੇ ਦੁਪਹਿਰ 3 ਵਜੇ ਪਟਿਆਲਾ ਵਿਖੇ ਚੋਣ ਰੈਲੀ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਪੁੱਤ ਦੀ ਦੂਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਨੇ ਸਾਂਝੀ ਕੀਤੀ ਭਾਵੁਕ ਪੋਸਟ, ਰੁਆ ਦੇਵੇਗੀ ਕੱਲੀ-ਕੱਲੀ ਗੱਲ

ਇਸ ਸ਼ਡਿਊਲ ਨੂੰ ਹਾਲ ਹੀ ’ਚ ਲੁਧਿਆਣਾ ਅਤੇ ਪਟਿਆਲਾ ’ਚ ਹੋਈਆਂ ਮੋਦੀ ਅਤੇ ਸ਼ਾਹ ਦੀਆਂ ਰੈਲੀਆਂ ਦੇ ਜਵਾਬ ਵਜੋਂ ਦੇਖਿਆ ਜਾ ਸਕਦਾ ਹੈ। ਇਨ੍ਹਾਂ ’ਚੋਂ ਲੁਧਿਆਣਾ ’ਚ ਰਾਹੁਲ ਗਾਂਧੀ ਦੀ ਰੈਲੀ ਮੁੱਲਾਂਪੁਰ ’ਚ ਰੱਖੀ ਗਈ ਹੈ, ਜਿੱਥੇ ਫਰੀਦਕੋਟ ਅਤੇ ਹੁਸ਼ਿਆਰਪੁਰ ਦਾ ਏਰੀਆ ਕਵਰ ਕਰਨ ਦੀ ਗੱਲ ਕਹੀ ਗਈ ਹੈ, ਜਦੋਂਕਿ ਪਟਿਆਲਾ ’ਚ ਪਹਿਲਾਂ ਪੀ. ਐੱਮ. ਮੋਦੀ ਦੀ ਰੈਲੀ ਹੋ ਚੁੱਕੀ ਹੈ ਅਤੇ ਹੁਣ ਰਾਹੁਲ ਗਾਂਧੀ ਦੀ ਰੈਲੀ ’ਚ ਪਟਿਆਲਾ ਦੇ ਨਾਲ ਲਗਦੇ ਫ਼ਤਿਹਗੜ੍ਹ ਸਾਹਿਬ, ਸੰਗਰੂਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਨੂੰ ਵੀ ਕਵਰ ਕਰਨ ਦਾ ਟਾਰਗੇਟ ਰੱਖਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News