ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬੋਲੇ ਰਾਜਾ ਵੜਿੰਗ, ਕਿਹਾ 'ਮਗਰਲੀ ਕਤਾਰ ਵਾਲਿਆਂ ਨੂੰ ਵੀ ਮਿਲੇਗਾ ਮੌਕਾ'
Monday, Apr 11, 2022 - 05:00 PM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਹਿਲੀ ਵਾਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਤੁਸੀਂ ਪੰਜਾਬ ਨੂੰ ਮਜ਼ਬੂਤੀ ਵੱਲ ਲੈ ਕੇ ਜਾਓਗੇ। ਪੰਜਾਬ ਦੇ ਅੰਦਰ ਹੁਣ ਇਕ ਨਵੀਂ ਕਾਂਗਰਸ ਅਤੇ ਨਵਾਂ ਸੰਗਠਨ ਬਣ ਕੇ ਤਿਆਰ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਗੁੱਜਰਾਂ ਦੀਆਂ 2 ਧਿਰਾਂ ਵਿਚਾਲੇ ਖੂਨੀ ਝੜਪ, ਘਰਾਂ ਤੇ ਗੱਡੀਆਂ ਨੂੰ ਲਾਈ ਅੱਗ (ਤਸਵੀਰਾਂ)
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਅੰਦਰ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚਾਹੇ ਉਹ ਕੋਈ ਵੀ ਹੋਵੇ। ਪਾਰਟੀ ਵਿਚ ਅਨੁਸ਼ਾਸਨ ਵਿਚ ਨਾ ਰਹਿਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ। ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਸਾਰੇ ਲੋਕਾਂ ਦੀ ਜ਼ਰੂਰਤ ਹੈ ਚਾਹੇ ਉਹ ਨਵਜੋਤ ਸਿੰਘ ਸਿੱਧੂ ਹਨ ਜਾਂ ਸੁਨੀਲ ਜਾਖੜ। ਮਗਰਲੀ ਕਤਾਰ ਵਾਲਿਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਨਵੀਂ ਕਾਂਗਰਸ, ਨਵਾਂ ਮਾਡਲ ਦੇਣ ਅਤੇ ਰਾਹੁਲ ਗਾਂਧੀ ਦੇ ਸੁਫ਼ਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ। ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਵੀ ਮਿਲਣ ਲਈ ਪਹੁੰਚੇ।
ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ