ਰਾਹੁਲ ਗਾਂਧੀ ਦੇ 'ਪੰਜਾਬ ਦੌਰੇ' 'ਚ ਫਿਰ ਫੇਰਬਦਲ, ਨਵੀਆਂ ਤਾਰੀਖ਼ਾਂ ਦਾ ਐਲਾਨ
Friday, Oct 02, 2020 - 12:19 PM (IST)
ਜਲੰਧਰ— ਕਾਂਗਰਸ ਪਾਰਟੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਚ ਇਕ ਵਾਰ ਫਿਰ ਤੋਂ ਫੇਰਬਦਲ ਕੀਤਾ ਗਿਆ ਹੈ। ਰਾਹੁਲ ਗਾਂਧੀ ਦਾ 3 ਅਕਤੂਬਰ ਨੂੰ ਪੰਜਾਬ ਆਉਣਾ ਮੁਸ਼ਕਿਲ ਹੋ ਗਿਆ ਹੈ। ਰਾਹੁਲ ਗਾਂਧੀ ਦਾ ਪੰਜਾਬ ਆਉਣ ਦਾ ਪ੍ਰੋਗਰਾਮ ਹਾਥਰਸ ਮਾਮਲੇ ਕਾਰਨ ਬਦਲਿਆ ਗਿਆ ਹੈ। ਇਸ ਲਈ ਹੁਣ ਰਾਹੁਲ ਗਾਂਧੀ 4 ਅਕਤੂਬਰ ਨੂੰ ਪੰਜਾਬ ਆਉਣਗੇ ਅਤੇ ਟਰੈਕਟਰ ਰੈਲੀਆਂ ਦੀ ਸ਼ੁਰੂਆਤ ਕਰਨਗੇ।
ਇਹ ਵੀ ਪੜ੍ਹੋ: ਪਾਣੀ ਦੇ ਟੈਂਕ ਦੀ ਸਫ਼ਾਈ ਕਰਦੇ ਚਾਚੇ-ਭਤੀਜੇ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਵਿਛੇ ਸੱਥਰ
ਪਹਿਲੇ ਦਿਨ 4 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬੱਧਣੀ ਕਲਾਂ ਤੋਂ ਸ਼ੁਰੂ ਹੋਵੇਗੀ ਅਤੇ ਰਾਏਕੋਟ 'ਚ ਜੱਟਪੁਰਾ ਵਿਖੇ ਖਤਮ ਹੋਵੇਗੀ।
ਦੂਜੇ ਦਿਨ 5 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਸੰਗਰੂਰ ਤੋਂ ਹੁੰਦੀ ਹੋਈ ਭਵਾਨੀਗੜ੍ਹ ਪੁੱਜੇਗੀ ਅਤੇ ਤੀਜੇ ਦਿਨ 6 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਪਟਿਆਲਾ ਤੋਂ ਸ਼ੁਰੂ ਹੋਵੇਗੀ ਅਤੇ ਇੱਥੋਂ ਰਾਹੁਲ ਗਾਂਧੀ ਦੇ ਹਰਿਆਣਾ ਦੇ ਪ੍ਰੋਗਰਾਮ ਸ਼ੁਰੂ ਹੋ ਜਾਣਗੇ।
ਇਹ ਵੀ ਪੜ੍ਹੋ: ਪਾਕਿ ਦੀ ਗੋਲੀਬਾਰੀ ਦਾ ਜਵਾਬ ਦਿੰਦੇ ਟਾਂਡਾ ਦਾ ਫ਼ੌਜੀ ਨੌਜਵਾਨ ਸ਼ਹੀਦ, ਸਦਮੇ 'ਚ ਡੁੱਬਾ ਪਰਿਵਾਰ
ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਕੋਰੋਨਾ ਦੇ ਨਿਯਮਾਂ ਨੂੰ ਧਿਆਨ 'ਚ ਰੱਖਦਿਆਂ ਕੱਢੀ ਜਾਵੇਗੀ। ਇਨ੍ਹਾਂ ਰੈਲੀਆਂ 'ਚ ਰਾਹੁਲ ਗਾਂਧੀ ਖੇਤੀ ਬਿੱਲਾਂ ਖ਼ਿਲਾਫ਼ ਹੁੰਕਾਰ ਭਰਨਗੇ ਅਤੇ ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰੀਸ਼ ਰਾਵਤ ਅਤੇ ਸੁਨੀਲ ਜਾਖੜ ਵੀ ਮੌਜੂਦ ਰਹਿਣਗੇ। ਇਹ ਵੀ ਕਿਹਾ ਕਿ ਰਾਹੁਲ ਦੇ ਤਿੰਨ ਦਿਨਾਂ ਦੇ ਪੰਜਾਬ ਦੌਰੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: ਦਰਿੰਦਿਆਂ ਦੀ ਹੈਵਾਨੀਅਤ: ਗੈਂਗਰੇਪ ਤੋਂ ਬਾਅਦ ਵਾਇਰਲ ਕੀਤੀ ਵੀਡੀਓ, ਦੁਖੀ ਪੀੜਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ