ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਭਾਰੀ ਪੈ ਗਈ ਧਰਮਸੋਤ ਦੀ ਗ੍ਰਿਫ਼ਤਾਰੀ

06/07/2022 3:34:55 PM

ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ 'ਚ ਕੀਤੀ ਗਈ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਭਾਰੀ ਪੈ ਗਈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਰਾਹੁਲ ਗਾਂਧੀ ਜਿੱਥੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਅਫ਼ਸੋਸ ਕਰਨ ਲਈ ਪੰਜਾਬ ਆਏ ਸਨ, ਉੱਥੇ ਹੀ ਉਨ੍ਹਾਂ ਦਾ ਮਕਸਦ ਸੂਬੇ 'ਚ ਕਾਨੂੰਨ ਵਿਵਸਥਾ ਦੇ ਹਾਲਾਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਵੀ ਸੀ ਪਰ ਇਸ ਤੋਂ ਠੀਕ ਪਹਿਲਾਂ ਵਿਜੀਲੈਂਸ ਵੱਲੋਂ ਧਰਮਸੋਤ ਨੂੰ ਜੰਗਲਾਤ ਮਹਿਕਮੇ 'ਚ ਭ੍ਰਿਸ਼ਟਾਚਾਰ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਸ ਕੇਸ 'ਚ ਇਕ ਹੋਰ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਇਹ ਮਾਮਲਾ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਸਮੇਤ ਹੋਰ ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ 'ਤੇ ਹਮਲੇ ਕੀਤੇ ਜਾ ਰਹੇ ਹਨ। ਹਾਲਾਂਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖ਼ੋਰੀ ਅਤੇ ਪੰਜਾਬ ਦੇ ਹਾਲਾਤ ਤੋਂ ਧਿਆਨ ਭਟਕਾਉਣ ਦੀ ਕਵਾਇਦ ਦੱਸਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 27 ਜੂਨ ਨੂੰ ਪੇਸ਼ ਹੋਵੇਗਾ 'ਪੰਜਾਬ' ਦਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫ਼ੈਸਲਾ

 ਇਸ ਮਾਮਲੇ ਨਾਲ ਜੁੜੇ ਸਵਾਲਾਂ ਤੋਂ ਬਚਣ ਲਈ ਰਾਹੁਲ ਗਾਂਧੀ ਵੱਲੋਂ ਕਈ ਘੰਟੇ ਪੰਜਾਬ 'ਚ ਰਹਿਣ ਦੇ ਬਾਵਜੂਦ ਮੀਡੀਆ ਨਾਲ ਗੱਲ ਕਰਨ ਤੋਂ ਕਿਨਾਰਾ ਕਰਨਾ ਹੀ ਬਿਹਤਰ ਸਮਝਿਆ ਗਿਆ ਅਤੇ ਸੋਸ਼ਲ ਮੀਡੀਆ ਪੋਸਟ ਜ਼ਰੀਏ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਫੇਲ੍ਹ ਦੱਸਿਆ ਗਿਆ ਹੈ। ਇਸ ਦੇ ਚੱਲਦਿਆਂ ਰਾਹੁਲ ਗਾਂਧੀ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦਾ ਮਕਸਦ ਪੂਰਾ ਨਹੀਂ ਹੋਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita