ਪੁਰਾਣਾ ਯਾਰ...ਹੁਣ ਗੱਦਾਰ! ਸੰਸਦ ਕੰਪਲੈਕਸ ਦੇ ਬਾਹਰ ਰਾਹੁਲ ਗਾਂਧੀ-ਰਵਨੀਤ ਬਿੱਟੂ ਦੀ ਤਿੱਖੀ ਬਹਿਸ

Wednesday, Feb 04, 2026 - 01:08 PM (IST)

ਪੁਰਾਣਾ ਯਾਰ...ਹੁਣ ਗੱਦਾਰ! ਸੰਸਦ ਕੰਪਲੈਕਸ ਦੇ ਬਾਹਰ ਰਾਹੁਲ ਗਾਂਧੀ-ਰਵਨੀਤ ਬਿੱਟੂ ਦੀ ਤਿੱਖੀ ਬਹਿਸ

ਨੈਸ਼ਨਲ ਡੈਸਕ : ਨਵੀਂ ਦਿੱਲੀ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਸੰਸਦ ਭਵਨ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਦੋਵਾਂ ਨੇ ਇਕ ਦੂਜੇ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਇਸ ਮੌਕੇ ਜਦੋਂ ਰਾਹੁਲ ਗਾਂਧੀ ਨੇ ਬਿੱਟੂ ਨਾਲ ਹੱਥ ਮਿਲਾਉਣ ਲਈ ਅੱਗੇ ਕੀਤਾ ਤਾਂ ਦੇਸ਼ ਦਾ ਗੱਦਾਰ ਕਹਿ ਦਿੱਤਾ। ਰਾਹੁਲ ਗਾਂਧੀ ਨੇ ਬਿੱਟੂ 'ਤੇ ਤਿੱਖਾ ਹਮਲਾ ਬੋਲਿਆ ਅਤੇ ਉਸਨੂੰ "ਦੇਸ਼ਧ੍ਰੋਹੀ" ਕਿਹਾ, ਜਿਸ 'ਤੇ ਭਾਜਪਾ ਨੇਤਾ ਨੇ ਤਿੱਖਾ ਜਵਾਬ ਦਿੱਤਾ। ਇਸੇ ਗੱਲ ਦਾ ਜਵਾਬ ਦਿੰਦੇ ਬਿੱਟੂ ਨੇ ਰਾਹੁਲ ਨੂੰ ਦੇਸ਼ ਦਾ ਦੁਸ਼ਮਣ ਕਹਿ ਦਿੱਤਾ। ਕਿਹਾ ਉਸਦਾ "ਦੇਸ਼ ਦੇ ਦੁਸ਼ਮਣਾਂ" ਨਾਲ ਕੋਈ ਲੈਣਾ-ਦੇਣਾ ਨਹੀਂ।  

ਇਹ ਵੀ ਪੜ੍ਹੋ : ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼ ਹਨ੍ਹੇਰੀ-ਤੂਫ਼ਾਨ

ਮਕਰ ਦੁਆਰ ਵਿਖੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰਾਂ ਕੋਲੋਂ ਜਦੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਲੰਘ ਰਹੇ ਸਨ ਤਾਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ, "ਦੇਖੋ, ਗੱਦਾਰ ਇੱਥੋਂ ਲੰਘ ਰਿਹਾ ਹੈ। ਉਸਦਾ ਚਿਹਰਾ ਦੇਖੋ..."। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਬਿੱਟੂ ਨਾਲ ਹੱਥ ਮਿਲਾਉਂਦੇ ਹੋਏ ਕਿਹਾ, 'My Traitor Friend', Don't Worry You Will Come Back। 

ਇਹ ਵੀ ਪੜ੍ਹੋ : Online ਗੇਮਿੰਗ ਦੀ ਭੇਟ ਚੜ੍ਹੀਆਂ ਤਿੰਨ ਸਕੀਆਂ ਭੈਣਾਂ, 9ਵੀਂ ਮੰਜ਼ਿਲ ਛਾਂਲ ਮਾਰ ਕੀਤੀ ਖ਼ੁਦਕੁਸ਼ੀ

ਦੱਸ ਦੇਈਏ ਕਿ ਮੰਗਲਵਾਰ ਨੂੰ ਲੋਕ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਬੀਤੇ ਦਿਨੀਂ ਸਪੀਕਰ ਦੇ ਮੂੰਹ 'ਤੇ ਕਾਗਜ਼ ਸੁੱਟੇ ਜਾਣ ਤੋਂ ਬਾਅਦ 8 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮੁਅੱਤਲ ਸੰਸਦ ਮੈਂਬਰਾਂ ਦੇ ਹੱਕ ਵਿਚ ਕਾਂਗਰਸ ਵਲੋਂ ਸੰਸਦ ਕੰਪਲੈਕਸ ਵਿੱਚ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮੈਂਬਰਾਂ ਨੇ ਸੰਸਦ ਦੇ 'ਮਕਰ ਦੁਆਰ' ਦੇ ਨੇੜੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੌਜੂਦਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਹਿਸ ਹੋ ਗਈ, ਜਿਸ ਦੌਰਾਨ ਦੋਵਾਂ ਵਲੋਂ ਇਕ ਦੂਜੇ 'ਤੇ ਤੰਜ ਕੱਸੇ ਗਏ।

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ

ਕੌਣ ਹਨ ਰਵਨੀਤ ਸਿੰਘ ਬਿੱਟੂ
ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਵਿੱਚ ਗਿਣੇ ਜਾਂਦੇ ਸਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਨ। ਤਿੰਨ ਵਾਰ ਕਾਂਗਰਸ ਸੰਸਦ ਮੈਂਬਰ ਰਹਿ ਚੁੱਕੇ ਬਿੱਟੂ ਨੇ ਪਹਿਲੀ ਵਾਰ 2009 ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੀ। ਬਾਅਦ ਵਿੱਚ ਉਹ 2014 ਅਤੇ 2019 ਵਿੱਚ ਲੁਧਿਆਣਾ ਤੋਂ ਜਿੱਤੇ। ਇਸ ਤੋਂ ਬਾਅਦ ਉਹ ਸਾਲ 2024 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਕੇਂਦਰ ਸਰਕਾਰ ਵਿੱਚ ਮੰਤਰੀ ਬਣ ਗਏ।

ਇਹ ਵੀ ਪੜ੍ਹੋ : 'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ ਮਾਲਕ ਨੂੰ ਪਾਈ ਝਾੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News