ਰਾਹੁਲ ਗਾਂਧੀ ਪਹੁੰਚੇ ਫਤਿਹਗੜ੍ਹ ਸਾਹਿਬ, ਅੱਜ ਹੋਵੇਗੀ ਯਾਤਰਾ ਆਰੰਭ
Wednesday, Jan 11, 2023 - 02:17 AM (IST)
ਫਤਿਹਗੜ੍ਹ ਸਾਹਿਬ (ਸੁਰੇਸ਼)-ਅੱਜ ਸ਼ਾਮ ਆਲ ਇੰਡੀਆ ਕਾਂਗਰਸ ਪਾਰਟੀ ਦੇ ਕੌਮੀ ਆਗੂ ਇਤਿਹਾਸਕ ਸ਼ਹਿਰ ਸਰਹਿੰਦ-ਫਤਿਹਗੜ੍ਹ ਸਾਹਿਬ ਵਿਖੇ ਆਪਣੇ ਸਾਥੀਆਂ ਨਾਲ ਪਹੁੰਚ ਗਏ ਹਨ, ਜਿਥੋਂ ਉਹ ਬੁੱਧਵਾਰ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਆਪਣੀ ‘ਭਾਰਤ ਜੋੜੋ ਯਾਤਰਾ’ ਦਾ ਪੰਜਾਬ ’ਚੋਂ ਆਗ਼ਾਜ਼ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਸਵੈ-ਇੱਛਾ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ ਜ਼ਬਰਦਸਤੀ ਧਰਮ ਪਰਿਵਰਤਨ : ਐਡਵੋਕੇਟ ਧਾਮੀ
ਪਾਰਟੀ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਰਹਿੰਦ ਤੋਂ ਆਪਣੀ ਪੈਦਲ ਯਾਤਰਾ ਕਰਦੇ ਹੋਏ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਖਾਲਸਾ ਸਕੂਲ ਦੀ ਗਰਾਊਂਡ ’ਚ ਆਯੋਜਿਤ ਸਮਾਰੋਹ ਵਿਖੇ ਪੁੱਜਣਗੇ ਤੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਨਗੇ। ਉਹ ਉਦਯੋਗਪਤੀਆਂ ਨਾਲ ਮੀਟਿੰਗ ਵੀ ਕਰਨਗੇ, ਉਪਰੰਤ ਯਾਤਰਾ ਆਪਣੇ ਅਗਲੇ ਪੜਾਅ ਲਈ ਖੰਨਾ ਵੱਲ ਨੂੰ ਰਵਾਨਾ ਹੋ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਭਾਰਤ ਦੇ ਬੀੜੀ ਮਜ਼ਦੂਰ ਨੇ ਸਖ਼ਤ ਮਿਹਨਤ ਨਾਲ ਬਦਲੀਆਂ ਕਿਸਮਤ ਦੀਆਂ ਲਕੀਰਾਂ, ਅਮਰੀਕਾ ’ਚ ਜਾ ਕੇ ਬਣਿਆ ਜੱਜ