ਪੰਜਾਬ 'ਚ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਸਿਆਸੀ ਧਮਾਕਾ, ਸਰਕਾਰ ਬਣਾਉਣ ਬਾਰੇ ਦਿੱਤਾ ਵੱਡਾ ਬਿਆਨ
Wednesday, Nov 04, 2026 - 03:44 PM (IST)
ਸੰਗਰੂਰ : ਸੰਗਰੂਰ ਵਿਖੇ ਕਾਂਗਰਸ ਦੀ ਇਨਸਾਫ਼ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਨਸ਼ਾ ਬੁਰੀ ਤਰ੍ਹਾਂ ਫੈਲ ਰਿਹਾ ਹੈ। ਪੰਜਾਬ ਨੂੰ ਅਜਿਹਾ ਵਿਅਕਤੀ ਚਾਹੀਦਾ ਹੈ, ਜੋ ਸਿਰਫ ਪੰਜਾਬ ਲਈ ਲੜੇ। ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਪਾਰਟੀ ਪੰਜਾਬ ਦੀ ਸਰਕਾਰ ਨੂੰ ਪੰਜਾਬ ਤੋਂ ਚਲਾਉਂਦੀ ਹੈ ਅਤੇ ਹੁਣ ਵੀ ਅਜਿਹਾ ਹੀ ਹੋਵੇਗਾ।
ਸਾਡਾ ਮੁੱਖ ਮੰਤਰੀ ਪੰਜਾਬ ਦਾ ਮੁੱਖ ਮੰਤਰੀ ਹੁੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ 'ਚ ਕਾਂਗਰਸ ਪਾਰਟੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੂੰ ਡਿਬੇਟ ਕਰਨ ਦੀ ਵੀ ਚੁਣੌਤੀ ਦਿੱਤੀ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਅਮਿਤ ਸ਼ਾਹ ਦਾ ਕਹਿਣਾ ਹੈ ਕਿ 3 ਸਾਲਾਂ 'ਚ ਪੰਜਾਬ 'ਚੋਂ ਨਸ਼ੇ ਖ਼ਤਮ ਕਰ ਦੇਣਗੇ।
ਉਨ੍ਹਾਂ ਕਿਹਾ ਕਿ ਗੁਜਰਾਤ 'ਚੋਂ ਹਜ਼ਾਰਾਂ ਕਿੱਲੋ ਦਾ ਨਸ਼ਾ ਫੜ੍ਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੀ ਸਰਕਾਰ ਚਾਹੀਦੀ ਹੈ, ਜੋ ਪੰਜਾਬ ਲਈ ਕੰਮ ਕਰੇ। ਜੇਕਰ ਕਾਂਗਰਸ ਪਾਰਟੀ ਆਉਂਦੀ ਹੈ ਤਾਂ ਤੁਹਾਡਾ ਤਜੁਰਬਾ ਹੈ ਕਿ ਦਿੱਲੀ ਤੋਂ ਪੰਜਾਬ ਦੀ ਸਰਕਾਰ ਨਹੀਂ ਚੱਲਦੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
