ਬਰਗਾੜੀ ''ਚ ਰਾਹੁਲ ਗਾਂਧੀ ਦੀ ਰੈਲੀ ਅੱਜ, ਜਾਣੋ ਇਹ ਖਾਸ ਗੱਲਾਂ

05/15/2019 10:57:17 AM

ਜੈਤੋਂ— ਰਾਹੁਲ ਗਾਂਧੀ ਬੁੱਧਵਾਰ ਨੂੰ ਫਰੀਦਕੋਟ ਸੰਸਦੀ ਸੀਟ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਦੇ ਸਮਰਥਨ 'ਚ ਬਰਗਾੜੀ 'ਚ ਰੈਲੀ ਕਰਨਗੇ। ਬਰਗਾੜੀ ਪਿੰਡ ਨੂੰ ਰਣਨੀਤਕ ਤੌਰ 'ਤੇ ਕਾਂਗਰਸ ਪਾਰਟੀ ਵੱਲੋਂ ਇਕ ਵਿਸ਼ਾਲ ਰੈਲੀ ਲਈ ਚੁਣਿਆ ਗਿਆ ਹੈ, ਤਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਘੇਰਾਬੰਦੀ ਕੀਤੀ ਜਾ ਸਕੇ। ਇਸ ਤੋਂ ਬਾਅਦ ਰਾਹੁਲ ਗਾਂਧੀ ਦੁਪਹਿਰ 1 ਵਜੇ ਲੁਧਿਆਣਾ 'ਚ ਹੋਣ ਵਾਲੀ ਕਾਂਗਰਸ ਦੀ ਰੈਲੀ 'ਚ ਵੀ ਹਿੱਸਾ ਲੈਣਗੇ।

 

 

 

ਜ਼ਿਕਰਯੋਗ ਹੈ ਕਿ ਫਰੀਦਕੋਟ ਲੋਕ ਸਭਾ ਸੀਟ ਤੋਂ ਇਸ ਵਾਰ ਅਕਾਲੀ ਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਮੈਦਾਨ 'ਚ ਹਨ। ਆਮ ਆਦਮੀ ਪਾਰਟੀ (ਆਪ) ਨੇ ਇਕ ਵਾਰ ਫਿਰ ਪ੍ਰੋ. ਸਾਧੂ ਸਿੰਘ ਨੂੰ ਇੱਥੋਂ ਉਤਾਰਿਆ ਹੈ। 
ਉੱਥੇ ਹੀ, ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਮਾਸਟਰ ਬਲਦੇਵ ਸਿੰਘ ਨੂੰ ਖੜ੍ਹੇ ਕੀਤਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ 'ਚ ਮਾਸਟਰ ਬਲਦੇਵ ਸਿੰਘ ਨੇ ਜੈਤੋਂ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਇਕੀ ਜਿੱਤੀ ਸੀ। ਇਸ ਵਾਰ ਉਹ 'ਆਪ' ਨੂੰ ਅਲਵਿਦਾ ਕਹਿ ਕੇ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਹਨ। 2014 ਦੀਆਂ ਲੋਕ ਸਭਾ ਚੋਣਾਂ 'ਚ ਫਰੀਦਕੋਟ ਤੋਂ 'ਆਪ' ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪਰਮਜੀਤ ਕੌਰ ਗੁਲਸ਼ਨ ਨੂੰ 1,72,516 ਵੋਟਾਂ ਦੇ ਫਰਕ ਨਾਲ ਹਰਾਇਆ ਸੀ।