ਕਿਸਾਨ ਅੰਦੋਲਨ ਦੇ ਸ਼ਹੀਦਾਂ ਬਾਰੇ ਰਾਹੁਲ ਗਾਂਧੀ ਦਾ Tweet, PM 'ਤੇ ਵਿੰਨ੍ਹਿਆ ਨਿਸ਼ਾਨਾ
Saturday, Nov 19, 2022 - 09:35 PM (IST)
ਨੈਸ਼ਨਲ ਡੈਸਕ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ 'ਮਾਫ਼ੀਵੀਰ' ਨੂੰ ਸੱਤਿਆਗ੍ਰਹਿ ਦੀ ਤਾਕਤ ਮੂਹਰੇ ਝੁਕਣਾ ਪਿਆ ਸੀ ਪਰ ਉਸ ਦੀ ਨੀਅਤ ਅਜੇ ਵੀ ਨਹੀਂ ਬਦਲੀ।
ਆਪਣੇ ਟਵੀਟ ਵਿਚ ਰਾਹੁਲ ਗਾਂਧੀ ਨੇ ਲਿਖਿਆ ਹੈ ਕਿ 733 ਕਿਸਾਨ ਸ਼ਹੀਦ ਹੋਏ ਸਨ। 'ਮਾਫ਼ੀਵੀਰ' ਨੂੰ ਸੱਤਿਆਗ੍ਰਹਿ ਦੀ ਤਾਕਤ ਮੂਹਰੇ ਝੁੱਕਣਾ ਪਿਆ। ਪਰ ਨੀਅਤ ਨਹੀਂ ਬਦਲੀ! ਕਾਲੇ ਕਾਨੂੰਨ ਵਾਪਸ ਲਿਆਂ 1 ਸਾਲ ਹੋ ਗਿਆ, ਪਰ ਨਾ ਤਾਂ ਕਿਸੇ ਸ਼ਹੀਦ ਦੇ ਪਰਿਵਾਰ ਨੂੰ ਮੁਆਵਜ਼ਾ ਮਿਲਿਆ ਅਤੇ ਨਾ ਕਿਸਾਨਾਂ ਦੀ ਮਦਦ ਲਈ ਕੋਈ ਕਦਮ ਚੁੱਕਿਆ। ਕਿਉਂਕਿ, ਪ੍ਰਧਾਨਮੰਤਰੀ ਦੀ ਸ਼ਰਧਾ ਸਿਰਫ਼ ਆਪਣੇ 2-3 ਦੋਸਤਾਂ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਸੋਸ਼ਲ ਮੀਡੀਆ ਪੋਸਟ 'ਤੇ ਕੀਤੇ Comment ਨੂੰ ਲੈ ਕੇ ਵਿਦਿਆਰਥੀਆਂ ਵਿਚਾਲੇ ਹੋਈ ਖੂਨੀ ਝੜਪ, 4 ਜ਼ਖ਼ਮੀ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਨਾਲ ਸਬੰਧਤ 3 ਕਾਨੂੰਨ ਲਿਆਂਦੇ ਗਏ ਸਨ ਜਿਸ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਗਿਆ ਸੀ। ਇਨ੍ਹਾਂ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਦਿੱਲੀ ਦੀ ਸਰਹੱਦ ਵਿਖੇ ਲੰਬਾਂ ਸਮਾਂ ਅੰਦੋਲਨ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਮੰਗ ਮੰਨਦਿਆਂ ਕਾਨੂੰਨ ਵਾਪਸ ਲੈ ਲਏ ਸਨ। ਇਸ ਅੰਦੋਲਨ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।