ਸ੍ਰੀ ਹਰਿਮੰਦਰ ਸਾਹਿਬ ਦੂਜੇ ਦਿਨ ਸੇਵਾ ਕਰਨ ਪਹੁੰਚੇ ਰਾਹੁਲ ਗਾਂਧੀ, ਲੰਗਰ ਹਾਲ 'ਚ ਕੀਤੀ ਸੇਵਾ

10/03/2023 12:40:20 PM

ਅੰਮ੍ਰਿਤਸਰ (ਵੈੱਬ ਡੈਸਕ)- ਬੀਤੇ ਦਿਨ ਕਾਂਗਰਸੀ ਆਗੂ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸੀ, ਜਿਥੇ ਉਨ੍ਹਾਂ ਨੇ ਪਰਮਾਤਮਾ ਦੇ ਚਰਨਾਂ 'ਚ ਅਰਦਾਸ ਕੀਤੀ ਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਦੱਸ ਦੇਈਏ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਮੁਤਾਬਕ ਰਾਹੁਲ ਗਾਂਧੀ ਦਾ ਇਹ ਨਿੱਜੀ ਦੌਰਾ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਜਾਂ ਮੀਟਿੰਗ ਨਹੀਂ ਰੱਖੀ ਗਈ ਹੈ। 

ਇਹ ਵੀ ਪੜ੍ਹੋ-  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਆਪਣੀ ਨਿੱਜੀ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ 'ਚ ਭਾਂਡਿਆਂ ਦੀ ਸੇਵਾ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੱਪੜਾ ਫੜ ਕੇ ਰੇਲਿੰਗ ਦੀ ਸਾਫ਼-ਸਫ਼ਾਈ ਵੀ ਕੀਤੀ।  ਅੱਜ ਵੀ ਰਾਹੁਲ ਗਾਂਧੀ ਹਰਿਮੰਦਰ ਸਾਹਿਬ 'ਚ ਲੰਗਰ ਹਾਲ 'ਚ ਸੇਵਾ ਕਰ ਰਹੇ ਹਨ। 

ਇਹ ਵੀ ਪੜ੍ਹੋ- ਅਜਨਾਲਾ ਦੇ ਸਕੂਲ ਬਾਹਰ ਕੁੜੀਆਂ ਨੂੰ ਤੰਗ ਕਰਨ ਵਾਲੇ ਨੌਜਵਾਨਾਂ ਦੀ ਆਈ ਸ਼ਾਮਤ, ਪੁਲਸ ਨੇ ਇੰਝ ਸਵਾਰੀ ਭੁਗਤ

ਬੀਤੇ ਦਿਨ ਕਾਂਗਰਸ ਆਗੂ ਰਾਹੁਲ ਗਾਂਧੀ ਪਰਿਕਰਮਾ ਵਿਚ ਸ਼ਰਧਾਲੂਆਂ ਨੂੰ ਜਲ ਵਰਤਾਉਣ ਦੀ ਸੇਵਾ ਕਰਦੇ ਨਜ਼ਰ ਆਏ। ਉਹ ਕਾਫ਼ੀ ਸਮਾਂ ਹਰਿਮੰਦਰ ਸਾਹਿਬ ਵਿਚ ਰਹੇ। ਇਸ ਤੋਂ ਬਾਅਦ ਉਹ ਹੋਟਲ ਵਾਪਸ ਆ ਗਏ। ਉਹ ਹਾਲ ਬਾਜ਼ਾਰ ਹੋਟਲ ਰਮਾਡਾ ਵਿਚ ਰੁਕੇ ਹਨ, ਜਿਸ ਕਾਰਨ ਪੁਲਸ ਫੋਰਸ ਦੀ ਟੁਕੜੀ ਉਥੇ ਮੌਜੂਦ ਰਹੀ।

ਇਹ ਵੀ ਪੜ੍ਹੋ- ਗੁਰਦਾਸਪੁਰ ਦੇ 9 ਸਾਲਾ ਕਰਾਟੇ ਖਿਡਾਰੀ ਨੇ ਵਿਦੇਸ਼ 'ਚ ਮਾਰੀਆਂ ਵੱਡੀਆਂ ਮਲ੍ਹਾਂ, ਦਾਦਾ-ਦਾਦੀ ਨੇ ਨੱਚ-ਨੱਚ ਪੁੱਟੀ ਧਰਤੀ

ਦੱਸਣਯੋਗ ਕਿ ਇਸ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ 15 ਤੋਂ 20 ਲੋਕਾਂ ਨੂੰ ਮਿਲਣ ਅਤੇ ਸਵਾਗਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚੀ ਭੇਜੀ ਗਈ ਸੀ ਪਰ ਰਾਹੁਲ ਗਾਂਧੀ ਨੇ ਇਨ੍ਹਾਂ ਨੂੰ ਮਿਲਣ ਤੋਂ ਮਨ੍ਹਾ ਦਿੱਤਾ ਸੀ, ਜਿਸ ਕਾਰਨ ਕਿਸੇ ਵੀ ਆਗੂ ਨੂੰ ਰਾਹੁਲ ਗਾਂਧੀ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan