1984 ਸਿੱਖ ਕਤਲੇਆਮ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਦਿੱਤਾ ਅਹਿਮ ਬਿਆਨ
Tuesday, Jan 17, 2023 - 03:08 PM (IST)
ਹੁਸ਼ਿਆਰਪੁਰ/ਦਸੂਹਾ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ ਅੱਜ ਰਾਹੁਲ ਗਾਂਧੀ ਨੇ 1984 ਸਿੱਖ ਕਤਲੇਆਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਇਸ ਮੁੱਦੇ 'ਤੇ ਆਪਣਾ ਸਟੈਂਡ ਰੱਖ ਚੁੱਕੇ ਸਨ ਤੇ ਮੈਂ ਵੀ ਇਸ ਮਾਮਲੇ 'ਤੇ ਆਪਣਾ ਪੱਖ ਰੱਖ ਚੁੱਕਾ ਹਾਂ। ਰਾਹੁਲ ਨੇ ਕਿਹਾ ਕਿ ਮੈਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਜੀ ਦੇ ਸਟੈਂਡ ਨਾਲ ਸਹਿਮਤ ਹਾਂ।
ਇਹ ਵੀ ਪੜ੍ਹੋ- ਭਲਕੇ ਬੰਦ ਰਹਿਣਗੇ ਪੰਜਾਬ ਦੇ ਕਾਲਜ, ਹੁਣ ਇਸ ਦਿਨ ਹੋਵੇਗੀ 18 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਦਸੂਹਾ ਪਹੁੰਚੀ ਹੈ, ਜਿੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਖੁੱਲ੍ਹ ਕੇ ਜਵਾਬ ਦਿੱਤੇ। 1984 'ਚ ਹੋਏ ਸਿੱਖ ਕਤਲੇਆਮ ਨੂੰ ਲੈ ਕੇ ਪੁੱਛੇ ਸਵਾਲ 'ਤੇ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ PM ਵਜੋਂ ਸਦਨ ਵਿੱਚ ਸਟੈਂਡ ਰੱਖਿਆ ਸੀ ਅਤੇ ਸੋਨੀਆ ਗਾਂਧੀ ਵੀ ਆਪਣੀ ਗੱਲ ਰੱਖ ਚੁੱਕੇ ਹਨ। ਉਨ੍ਹਾਂ ਨੇ ਜੋ ਕਿਹਾ ਮੈਂ ਉਸ ਦਾ ਸਮਰਥਨ ਕਰਦਾ ਹਾਂ। ਰਾਹੁਲ ਨੇ ਕਿਹਾ ਕਿ ਮੈਂ ਵੀ ਇਸ ਮੁੱਦੇ 'ਤੇ ਆਪਣਾ ਪੱਖ ਰੱਖ ਚੁੱਕਾ ਹਾਂ।
ਇਸ ਦੇ ਨਾਲ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ 'ਚ ਪੱਤਰਕਾਰਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਇਸ ਸੰਬੋਧਨ ਦੌਰਾਨ ਉਨ੍ਹਾਂ ਨੇ EVM, ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਭਾਜਪਾ 'ਚ ਸ਼ਮੂਲੀਅਤ, ਕਿਸਾਨਾਂ ਦੀ ਆਮਦਨ ਸਬੰਧੀ, 1984 ਦੇ ਸਿੱਖ ਕਤਲੇਆਮ ਤੋਂ ਇਲਾਵਾ ਕਈ ਮੁੱਦਿਆਂ 'ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।