ਪ੍ਰਧਾਨ ਮੰਤਰੀ ਬਣਨ ਦੇ ਯੋਗ ਨਹੀਂ ਰਾਹੁਲ ਗਾਂਧੀ : ਸੁਖਬੀਰ (ਵੀਡੀਓ)
Tuesday, Jul 24, 2018 - 01:23 PM (IST)
ਅੰਮ੍ਰਿਤਸਰ (ਸੁਮਿਤ) : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਨ ਦੇ ਯੋਗ ਨਹੀਂ ਹੈ। ਇਹ ਕਹਿਣਾ ਹੈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ। ਸੁਖਬੀਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹੋਏ ਸਨ। ਲੋਕ ਸਭਾ ਚੋਣਾਂ 'ਚ ਭਾਜਪਾ ਦਾ ਜੇਤੂ ਰੱਥ ਰੋਕਣ ਲਈ ਕਾਂਗਰਸ ਵਲੋਂ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਨਾਲ ਕੀਤੇ ਜਾ ਰਹੇ ਗਠਜੋੜ 'ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਇੰਨੇ ਪਾਪ ਕੀਤੇ ਹਨ ਕਿ ਹੁਣ ਜੇਲ ਜਾਣ ਦੇ ਡਰ ਨੇ ਉਸਨੂੰ ਦੂਜੀਆਂ ਪਾਰਟੀਆਂ ਨਾਲ ਗਠਜੋੜ ਕਰਨ ਲਈ ਮਜਬੂਰ ਕਰ ਦਿੱਤਾ ਹੈ।
ਦੱਸ ਦੇਈਏ ਕਿ ਕਾਂਗਰਸ ਵਲੋਂ ਲੋਕ ਸਭਾ ਚੋਣਾਂ 'ਚ ਮੋਦੀ ਦਾ ਜੇਤੂ ਰੱਥ ਰੋਕਣ ਲਈ ਹਮਖਿਆਲੀ ਪਾਰਟੀਆਂ ਨਾਲ ਗਠਜੋੜ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।