ਲੋਕ ਸਭਾ ਚੋਣਾਂ: ਰਾਹੁਲ ਗਾਂਧੀ ਨੇ ਰੋਕਿਆ ਪੰਜਾਬ ਦੇ ਉਮੀਦਵਾਰਾਂ ਬਾਰੇ ਫ਼ੈਸਲਾ! ਅੱਧ ਵਿਚਾਲੇ ਮੁੱਕੀ ਮੀਟਿੰਗ

Tuesday, Apr 23, 2024 - 08:11 AM (IST)

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਲਈ ਭਾਵੇਂ ਹੀ ਕਾਂਗਰਸ ਵੱਲੋਂ ਸਕ੍ਰੀਨਿੰਗ ਐਂਡ ਇਲੈਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ ਪਰ ਅਸਲੀਅਤ ਇਹ ਹੈ ਕਿ ਪਰਦੇ ਦੇ ਪਿੱਛੇ ਰਾਹੁਲ ਗਾਂਧੀ ਹੀ ਫ਼ੈਸਲੇ ਲੈ ਰਹੇ ਹਨ, ਜਿਸਦਾ ਸਬੂਤ ਐਤਵਾਰ ਨੂੰ ਦੇਖਣ ਨੂੰ ਮਿਲਿਆ, ਜਦ ਸੋਨੀਆ ਗਾਂਧੀ ਅਤੇ ਮਲਿਕਾਰੁਜਨ ਖੜਗੇ ਦੀ ਅਗਵਾਈ ਵਿਚ ਸੈਂਟਰਲ ਇਲੈਕਸ਼ਨ ਕਮੇਟੀ ਦੀ ਬੈਠਕ ਹੋਣ ਤੋਂ ਬਾਅਦ ਵੀ ਪੰਜਾਬ ਦੇ ਬਾਕੀ ਉਮੀਦਵਾਰਾਂ ਨੂੰ ਲੈ ਕੇ ਐਲਾਨ ਨਹੀਂ ਹੋ ਸਕਿਆ।

ਇਹ ਖ਼ਬਰ ਵੀ ਪੜ੍ਹੋ - ਵਿਅਕਤੀ ਨੇ ਧੋਖੇ ਨਾਲ ਆਪਣੇ ਤੋਂ 16 ਸਾਲ ਛੋਟੀ ਕੁੜੀ ਨਾਲ ਕਰਵਾਇਆ ਵਿਆਹ, ਫ਼ਿਰ ਜੋ ਕੀਤਾ ਸੁਣ ਕੰਬ ਜਾਵੇਗੀ ਰੂਹ

ਇਸ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਦੇ ਨਾਲ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਹਾਈਕਮਾਂਡ ਦੇ ਸਾਹਮਣੇ ਦਾਅਵੇਦਾਰਾਂ ਤੋਂ ਇਲਾਵਾ ਉਮੀਦਵਾਰ ਬਣਾਉਣ ਲਈ ਹੋਰ ਮਜ਼ਬੂਤ ਚਿਹਰਿਆਂ ਨੂੰ ਲੈ ਕੇ ਰਿਪੋਰਟ ਪੇਸ਼ ਕੀਤੀ ਗਈ ਪਰ ਇਸ ਸਬੰਧ ਵਿਚ ਫੈਸਲਾ ਨਹੀਂ ਹੋ ਸਕਿਆ। ਸੂਤਰਾਂ ਅਨੁਸਾਰ ਇਹ ਮੀਟਿੰਗ ਵਿਚਕਾਰ ਹੀ ਖਤਮ ਹੋ ਗਈ ਕਿਉਂਕਿ ਰਾਹੁਲ ਗਾਂਧੀ ਨੇ ਖੁਦ ਉਮੀਦਵਾਰਾਂ ਦੇ ਨਾਂ ਫਾਈਨਲ ਕਰਨ ਦੀ ਗੱਲ ਕਹੀ ਹੈ ਅਤੇ ਇਸਦੇ ਲਈ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਣ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਘਟਨਾਕ੍ਰਮ ਤੋਂ ਇਹ ਸਾਫ ਹੋ ਗਿਆ ਹੈ ਕਿ ਰਾਹੁਲ ਗਾਂਧੀ ਵੱਲੋਂ ਵਿਰੋਧੀ ਧਿਰ ਦੇ ਦੋਸ਼ਾਂ ਤੋਂ ਬਚਣ ਲਈ ਕਾਂਗਰਸ ਦੀ ਪ੍ਰਧਾਨਗੀ ਛੱਡੀ ਗਈ ਹੈ, ਜਦਕਿ ਪਰਦੇ ਦੇ ਪਿੱਛੇ ਉਹੀ ਫੈਸਲੇ ਲੈ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਚੋਣ ਜ਼ਾਬਤੇ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਉੱਥੇ ਹੀ ਇਸ ਬਾਰੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਦੀ ਪ੍ਰਕਿਰਿਆ ਵਧੀਆ ਤਰੀਕੇ ਨਾਲ ਚੱਲ ਰਹੀ ਹੈ। ਬਾਕੀ ਰਹਿੰਦੇ ਉਮੀਦਵਾਰਾਂ ਨੂੰ ਲੈ ਕੇ ਸੈਂਟਰਲ ਇਲੈਕਸ਼ਨ ਕਮੇਟੀ ਦੇ ਦੌਰਾਨ ਚਰਚਾ ਲੱਗਭਗ ਮੁਕੰਮਲ ਹੋ ਗਈ ਹੈ, ਜਿਸ ਦੇ ਆਧਾਰ ’ਤੇ ਚੰਦ ਦਿਨਾਂ ਦੇ ਅੰਦਰ ਪੰਜਾਬ ’ਚ ਕਾਂਗਰਸ ਦੇ ਸਾਰੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News