ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ
Sunday, Sep 14, 2025 - 02:55 PM (IST)

ਅੰਮ੍ਰਿਤਸਰ/ਗੁਰਦਾਸਪੁਰ: ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਪੰਜਾਬ ਪਹੁੰਚਣਗੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਦਾ ਇਹ ਦੌਰਾ ਰਾਜਨੀਤਿਕ ਤੌਰ 'ਤੇ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨਗੇ, ਜਿੱਥੋਂ ਉਹ ਸਿੱਧੇ ਰਾਮਦਾਸ ਖੇਤਰ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ। ਇੱਥੇ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਮੁਆਇਨਾ ਕਰਨਗੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣਗੇ ਅਤੇ ਉੱਥੇ ਸੇਵਾ ਕਰ ਰਹੀ ਸੰਗਤ ਨਾਲ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਪਹਿਲ: ਕਿਸਾਨਾਂ ਲਈ ਚੁੱਕਿਆ ਵੱਡਾ ਕਦਮ
ਰਾਮਦਾਸ ਤੋਂ ਬਾਅਦ, ਰਾਹੁਲ ਗਾਂਧੀ ਗੁਰਦਾਸਪੁਰ ਜਾਣਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਨਗੇ। ਉਹ ਹੜ੍ਹ ਦੀ ਸਥਿਤੀ ਤੋਂ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ ਤਾਂ ਜੋ ਉਹ ਉਨ੍ਹਾਂ ਦੀ ਮਦਦ ਕਰ ਸਕਣ। ਰਾਹੁਲ ਗਾਂਧੀ ਦਾ ਦੌਰਾ ਸ਼ਾਮ ਤੱਕ ਪੂਰਾ ਹੋਣ ਤੋਂ ਬਾਅਦ, ਉਹ ਦਿੱਲੀ ਵਾਪਸ ਪਰਤ ਆਉਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਵਿੱਚ ਹੜ੍ਹ ਨੇ ਹਜ਼ਾਰਾਂ ਪਰਿਵਾਰਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਖੇਤ ਡੁੱਬ ਗਏ ਹਨ ਅਤੇ ਘਰਾਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ। ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ, ਜਿਸ ਵਿੱਚ ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ ਅਤੇ ਹੋਰ ਜ਼ਰੂਰੀ ਸਮੱਗਰੀ ਦੀ ਵੰਡ ਸ਼ਾਮਲ ਹੈ।
ਇਹ ਵੀ ਪੜ੍ਹੋ- ਸੰਭਲ ਜਾਓ ਪੰਜਾਬੀਓ, ਬਰਸਾਤਾਂ ਤੋਂ ਬਾਅਦ ਹੁਣ ਫੈਲਣ ਲੱਗੀਆਂ ਖ਼ਤਰਨਾਕ ਬੀਮਾਰੀਆਂ
ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਸੀ। ਉਨ੍ਹਾਂ ਨੇ ਸਰਕਾਰ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਹਾਈ ਅਲਰਟ ਜਾਰੀ ਕਰਨ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਉਨ੍ਹਾਂ ਨੇ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਵੀ ਅਪੀਲ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8