ਰਾਹੁਲ ਗਾਂਧੀ ਨੇ ਕੀਤੀ ‘ਦਲਿਤ’ ਸ਼ਬਦ ਦੀ ਵਰਤੋਂ, ਉੱਠੇ ਸਵਾਲ

2021-09-25T16:20:46.797

ਚੰਡੀਗੜ੍ਹ/ਜਲੰਧਰ (ਅਸ਼ਵਨੀ/ਧਵਨ) : ਇਕ ਪਾਸੇ ਜਿਥੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਉੱਥੇ ਹੀ ਦੂਸਰੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੇ ਨੇਤਾਵਾਂ ਲਈ ਹੀ ਖੁੱਲ੍ਹ ਕੇ ‘ਦਲਿਤ’ ਸ਼ਬਦ ਦਾ ਇਸਤੇਮਾਲ ਕਰ ਰਹੇ ਹਨ। ਪਾਰਟੀ ਨੇਤਾਵਾਂ ਨਾਲ ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੇ ਨੇਤਾਵਾਂ ਦੀਆਂ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ ਕਿ ‘ਦਲਿਤ’ ਭਾਈਚਾਰੇ ਦੇ ਨੇਤਾਵਾਂ ਨਾਲ ਕਾਫ਼ੀ ਮਜ਼ੇਦਾਰ ਚਰਚਾ ਹੋਈ ਹੈ। ਇਸ ਨੂੰ ਲੈ ਕੇ ਵਿਰੋਧੀ ਦਲ ਦੇ ਨੇਤਾਵਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇਤਾ ਪਵਨ ਕੁਮਾਰ ਟੀਨੂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਦੀ ਕਥਨੀ ਤੇ ਕਰਨੀ ਵਿਚ ਅੰਤਰ ਦਾ ਅੰਦਾਜ਼ਾ ਮਹਿਜ ਰਾਹੁਲ ਗਾਧੀ ਦੇ ਬਿਆਨ ਤੋਂ ਹੀ ਲਗਾਇਆ ਜਾ ਸਕਦਾ ਹੈ। ਇਕ ਪਾਸੇ ਉਨ੍ਹਾਂ ਦੀ ਸਰਕਾਰ ਦਾ ਕਮਿਸ਼ਨ ਇਕ ਵਿਸ਼ੇਸ਼ ਸ਼ਬਦ ਦੀ ਵਰਤੋਂ ’ਤੇ ਰੋਕ ਲਗਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਉਨ੍ਹਾਂ ਦੀ ਹੀ ਪਾਰਟੀ ਦੇ ਸੀਨੀਅਰ ਨੇਤਾ ਖੁੱਲ੍ਹ ਕੇ ਉਸੇ ਸ਼ਬਦ ਦਾ ਇਸਤੇਮਾਲ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਰਾਜ ਦੇ ਨਵ-ਨਿਯੁਕਤ ਮੁੱਖ ਮੰਤਰ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਤਜਿੰਦਰ ਕੌਰ ਨੇ ਹਦਾਇਤ ਕੀਤੀ ਸੀ ਕਿ ਸੋਸ਼ਲ ਮੀਡੀਆ ਪੇਜਜ਼, ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਵਿਚ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਿਖਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ’ਚ ਚਰਨਜੀਤ ਚੰਨੀ ਦੀ ਨਿਯੁਕਤੀ ਤੋਂ ਬਾਅਦ ਕਾਂਗਰਸ ਨੇ ਆਪਣਾ ਫੋਕਸ ਦਲਿਤਾਂ ਵੱਲ ਕੀਤਾ

ਤਜਿੰਦਰ ਕੌਰ ਨੇ ਕਿਹਾ ਸੀ ਕਿ ਸੰਵਿਧਾਨ ਜਾਂ ਕਿਸੇ ਵਿਧਾਨ ਵਿਚ ‘ਦਲਿਤ’ ਸ਼ਬਦ ਦਾ ਜ਼ਿਕਰ ਨਹੀਂ ਮਿਲਦਾ Dਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਿਕਤਾ ਮੰਤਰਾਲੇ ਵਲੋਂ ਪਹਿਲਾਂ ਹੀ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਵੀ ਮੁੱਖ ਸਕੱਤਰਾਂ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਅਨਿਲ ਵਿਜ ਨੇ ਪੰਜਾਬ ਦੀ ਸਿਆਸਤ ’ਤੇ ਲਾਇਆ ਤੜਕਾ, ਸਿੱਧੂ ’ਤੇ ਵਿੰਨ੍ਹਿਆ ਨਿਸ਼ਾਨਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News