ਰਾਹੁਲ ਗਾਂਧੀ ਨੇ ਪਿੰਡ ਘੋਨੇਵਾਲ ਵਿਖੇ ਪਹੁੰਚ ਕੇ ਹੜ੍ਹ ਪੀੜਤਾਂ ਦੀ ਲਈ ਸਾਰ

Monday, Sep 15, 2025 - 11:39 AM (IST)

ਰਾਹੁਲ ਗਾਂਧੀ ਨੇ ਪਿੰਡ ਘੋਨੇਵਾਲ ਵਿਖੇ ਪਹੁੰਚ ਕੇ ਹੜ੍ਹ ਪੀੜਤਾਂ ਦੀ ਲਈ ਸਾਰ

ਅੰਮ੍ਰਿਤਸਰ : ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਹਨ। ਰਾਹੁਲ ਗਾਂਧੀ ਸਵੇਰੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ। ਇੱਥੋਂ ਉਹ ਸਿੱਧਾ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ, ਅਤੇ ਰਮਦਾਸ ਲਈ ਰਵਾਨਾ ਹੋ ਗਏ। ਇਸ ਦੌਰਾਨ ਉਹ ਪਿੰਡ ਘੋਨੇਵਾਲ ਪਹੁੰਚੇ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਪਿੰਡ ਵਿੱਚ ਕੁਝ ਦਿਨ ਪਹਿਲਾਂ ਬੰਨ੍ਹ ਟੁੱਟ ਗਿਆ ਸੀ। ਦੱਸ ਦੇਈਏ ਇਸ ਕਾਰਨ ਫਸਲਾਂ ਦੇ ਨਾਲ-ਨਾਲ ਘਰ ਵੀ ਡੁੱਬ ਗਏ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਦੌਰਾਨ ਰਾਹੁਲ ਗਾਂਧੀ ਨਾਲ ਕਾਂਗਰਸ ਦੀ ਲੀਡਰਸ਼ਿਪ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਰਾਹੁਲ ਗਾਂਧੀ ਨਾਲ ਮੌਜੂਦ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਖੇਤਰਾ ਦਾ ਦੌਰਾ ਕਰਨ ਮਗਰੋਂ ਗੁਰਦਾਸਪੁਰ ਅਤੇ ਪਠਾਨਕੋਟ ਦਾ ਵੀ ਦੌਰਾ ਕਰਨਗੇ।

ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...

ਦੱਸਣਯੋਗ ਹੈ ਕਿ 23 ਜ਼ਿਲ੍ਹਿਆਂ ਦੇ 2 ਹਜ਼ਾਰ 97 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਸਨ। ਲਗਭਗ 1 ਲੱਖ 91 ਹਜ਼ਾਰ 926 ਹੈਕਟੇਅਰ ਵਿੱਚ ਫਸਲਾਂ ਡੁੱਬ ਗਈਆਂ ਸਨ। 5 ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ-ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਓਬਰਾਏ ਨੇ ਘਰੀਂ ਪਹੁੰਚਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News