ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

Thursday, Aug 20, 2026 - 06:33 PM (IST)

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

ਅੰਮ੍ਰਿਤਸਰ- ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀ ਖਿੱਚ ਲਈ ਹੈ। ਹੁਣ ਕਾਂਗਰਸ ਵੀ ਅਗਲੇ ਮਹੀਨੇ ਯਾਨੀ ਸਤੰਬਰ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਕ ਪਾਸੇ ਜਿੱਥੇ ਚੋਣਾਂ ਸਿਰ 'ਤੇ ਹਨ, ਉਥੇ ਹੀ ਪਾਰਟੀ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਨੇ ਹਾਈਕਮਾਂਡ ਦੀ ਚਿੰਤਾ ਵਧਾ ਦਿੱਤੀ ਹੈ। ਪਾਰਟੀ ਵਿਚ ਹੋ ਰਹੇ ਡੈਮੇਜ ਨੂੰ ਕੰਟਰੋਲ ਕਰਨ ਲਈ ਰਾਹੁਲ ਗਾਂਧੀ ਖੁਦ ਪੰਜਾਬ ਆ ਰਹੇ ਹਨ। ਇਸ ਦੌਰੇ ਦੌਰਾਨ ਰਾਹੁਲ ਵਿਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।

ਇਹ ਵੀ ਪੜ੍ਹੋ- SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ

ਰਟੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਕਾਂਗਰਸ ਪਾਰਟੀ ਦੇ ਅੰਦਰਲੇ ਕਲੇਸ਼ ਨੂੰ ਖਤਮ ਕਰਨ ਦੇ ਯਤਨ ਵੀ ਕੀਤੇ ਜਾਣਗੇ। ਰਾਹੁਲ ਗਾਂਧੀ ਮਾਲਵਾ, ਮਾਝਾ ਅਤੇ ਦੋਆਬਾ ਦਾ ਦੌਰਾ ਕਰਕੇ ਮੀਟਿੰਗਾਂ ਵੀ ਕਰ ਸਕਦੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News