'ਰਾਹੁਲ ਜੀ...ਤੁਰੰਤ ਮੁਆਫ਼ੀ ਮੰਗੋ', ਅਸ਼ਵਨੀ ਸ਼ਰਮਾ ਬੋਲੇ-ਤੁਹਾਡੇ ਪਰਿਵਾਰ ਨੇ ਪੰਜਾਬ ਨੂੰ ਜ਼ਖਮ ਹੀ ਦਿੱਤੇ

Thursday, Feb 05, 2026 - 03:33 PM (IST)

'ਰਾਹੁਲ ਜੀ...ਤੁਰੰਤ ਮੁਆਫ਼ੀ ਮੰਗੋ', ਅਸ਼ਵਨੀ ਸ਼ਰਮਾ ਬੋਲੇ-ਤੁਹਾਡੇ ਪਰਿਵਾਰ ਨੇ ਪੰਜਾਬ ਨੂੰ ਜ਼ਖਮ ਹੀ ਦਿੱਤੇ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਵਰਤੇ ਸ਼ਬਦਾਂ ਲਈ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵਲੋਂ ਵਰਤੇ ਗਏ ਸਖ਼ਤ ਸ਼ਬਦਾਂ 'ਚ ਸਖ਼ਤ ਨਿਖ਼ੇਧੀ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਐਕਸ 'ਤੇ ਪੋਸਟ ਪਾ ਕੇ ਕਿਹਾ ਹੈ ਕਿ ਜੋ ਨਫ਼ਰਤ ਦਾ ਬੀਜ ਕਾਂਗਰਸ ਨੇ ਬੀਜਿਆ ਹੈ, ਉਹ ਅੱਜ ਵੀ ਉਸੇ ਤਰ੍ਹਾਂ ਮੌਜੂਦ ਹੈ। ਰਾਹੁਲ ਗਾਂਧੀ ਵਲੋਂ ਕੇਂਦਰ ਸਰਕਾਰ 'ਚ ਪੰਜਾਬ ਦੀ ਨੁਮਾਇੰਦਗੀ ਕਰਦੇ ਮੰਤਰੀ ਰਵਨੀਤ ਬਿੱਟੂ ਲਈ ਵਰਤੇ ਗਏ ਅਪਸ਼ਬਦ ਉਸੇ ਮਾਨਸਿਕਤਾ ਨੂੰ ਦਰਸਾਉਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕੁਰਬਾਨੀਆਂ ਦੇ ਸਦਕਾ ਹੀ ਤੁਹਾਡਾ ਪਰਿਵਾਰ ਸਾਲਾਂ ਤੱਕ ਦੇਸ਼ 'ਤੇ ਰਾਜ ਕਰਦਾ ਰਿਹਾ ਹੈ।

ਇਹ ਵੀ ਪੜ੍ਹੋ : 'ਜੇ ਮੇਰਾ ENCOUNTER ਹੋਇਆ ਤਾਂ...' ਮਜੀਠੀਆ ਨੇ ਪੰਜਾਬ DGP ਨੂੰ ਲੈ ਕੇ ਆਖੀ ਵੱਡੀ ਗੱਲ (ਵੀਡੀਓ)

ਉਨ੍ਹਾਂ ਕਿਹਾ ਕਿ 1947 ਤੋਂ ਹੁਣ ਤੱਕ ਤੁਹਾਡੇ ਪਰਿਵਾਰ ਦੀ ਰਾਜਨੀਤੀ ਨੇ ਪੰਜਾਬ ਨੂੰ ਸਿਰਫ ਜ਼ਖਮ ਹੀ ਦਿੱਤੇ। ਚਾਹੇ ਪੰਜਾਬ ਦੀ ਵੰਡ ਹੋਵੇ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਹੋਵੇ, 1984 ਦੇ ਸਿੱਖ ਵਿਰੋਧੀ ਦੰਗੇ ਹੋਣ ਜਾਂ ਅੱਜ ਇਕ ਪੰਜਾਬੀ ਨੇਤਾ ਨੂੰ ਗਾਲ੍ਹ ਕੱਢਣੀ ਹੋਵੇ। ਉਨ੍ਹਾਂ ਕਿਹਾ ਕਿ ਰਾਹੁਲ ਜੀ, ਪੰਜਾਬੀ ਤੇ ਸਿੱਖ ਕੌਮ ਗੱਦਾਰ ਨਹੀਂ, ਦੇਸ਼ਭਗਤ ਹਨ। ਇਸ ਲਈ ਤੁਸੀਂ ਤੁਰੰਤ ਮੁਆਫ਼ੀ ਮੰਗੋ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News