ਰਾਹੁਲ ਕਾਂਗਰਸ ਪਾਰਟੀ ''ਚ ਲਿਆਉਣਗੇ ਨਵੀਂ ਕ੍ਰਾਂਤੀ : ਜੌੜਾ

Wednesday, Dec 06, 2017 - 11:03 AM (IST)

ਰਾਹੁਲ ਕਾਂਗਰਸ ਪਾਰਟੀ ''ਚ ਲਿਆਉਣਗੇ ਨਵੀਂ ਕ੍ਰਾਂਤੀ : ਜੌੜਾ


ਜ਼ੀਰਾ (ਅਕਾਲੀਆਂ ਵਾਲਾ) - ਰਾਸ਼ਟਰੀ ਕਾਂਗਰਸ ਪਾਰਟੀ ਵੱਲੋਂ ਸਰਬਸੰਮਤੀ ਨਾਲ ਕਾਂਗਰਸ ਪਾਰਟੀ ਦੀ ਵਾਗਡੋਰ ਜੋ ਗਾਂਧੀ ਪਰਿਵਾਰ 'ਚੋਂ ਰਾਹੁਲ ਗਾਂਧੀ ਨੂੰ ਸੌਂਪਣ ਦਾ ਫੈਸਲਾ ਲਿਆ ਗਿਆ ਹੈ, ਇਸ ਨਾਲ ਦੇਸ਼ ਅੰਦਰ ਕਾਂਗਰਸੀ ਵਰਕਰਾਂ ਵਿਚ ਹੋਰ ਉਤਸ਼ਾਹ ਪੈਦਾ ਹੋਵੇਗਾ ਕਿਉਂਕਿ ਗਾਂਧੀ ਪਰਿਵਾਰ ਨੇ ਦੇਸ਼ ਦੀ ਅਮਨ-ਸ਼ਾਂਤੀ ਲਈ ਕਾਂਗਰਸ ਪਾਰਟੀ ਦੀ ਸੇਵਾ ਕਰਦਿਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਪਰਿਵਾਰ ਦੇ ਤੇਜ਼ ਤਰਾਰ ਅਤੇ ਨੌਜਵਾਨ ਆਗੂ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦੀ ਵਾਗਡੋਰ ਸੌਂਪਣਾ ਕੇਂਦਰੀ ਸੱਤਾ ਪ੍ਰਾਪਤੀ ਲਈ ਸ਼ੁੱਭ ਮੰਨਿਆ ਜਾ ਰਿਹਾ ਹੈ। 
ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਮੋਦੀ ਸਰਕਾਰ ਤੋਂ ਦੇਸ਼ ਦਾ ਹਰੇਕ ਵਰਗ ਤ੍ਰਾਹ-ਤ੍ਰਾਹ ਕਰ ਰਿਹਾ ਹੈ ਅਤੇ ਲੋਕ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਰਾਜ ਨੂੰ ਯਾਦ ਕਰ ਰਹੇ ਹਨ। ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ 'ਚ ਇਕ ਨਵੀਂ ਕ੍ਰਾਂਤੀ ਆਵੇਗੀ।


Related News