100 ਦੇ ਕਰੀਬ ਸ਼ਰਾਬ ਦੀਆਂ ਪੇਟੀਆਂ ਬਰਾਮਦ
Wednesday, Dec 19, 2018 - 06:09 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਜ਼ਿਲਾ ਪੁਲਸ ਦੀ ਸਪੈਸ਼ਲ ਬਰਾਂਚ ਵਿੰਗ ਦੀ ਟੀਮ ਨੇ ਅੱਜ ਦਾਰਾਪੁਰ ਟਾਂਡਾ 'ਚ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਹੈ, ਜਿਸ 'ਚ ਟੀਮ ਨੇ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਨਾਜਾਇਜ਼ ਤਰੀਕੇ ਨਾਲ ਸਟੋਰ ਕੀਤੀਆਂ ਗਈਆਂ ਸ਼ਰਾਬ ਦੀਆਂ ਲਗਭਗ 100 ਪੇਟੀਆਂ ਬਰਾਮਦ ਕੀਤੀਆਂ ਹਨ। ਸਪੈਸ਼ਲ ਬਰਾਂਚ ਦੇ ਐੱਸ. ਆਈ. ਦਵਿੰਦਰ ਸਿੰਘ ਅਤੇ ਏ. ਐੱਸ. ਆਈ. ਵਿਪਨ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਛਾਪੇਮਾਰੀ ਤੋਂ ਬਾਅਦ ਬਰਾਮਦ ਸ਼ਰਾਬ ਨੂੰ ਟਾਂਡਾ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਰਾਬ ਦੀ ਵਰਤੋਂ ਪੰਚਾਇਤੀ ਚੋਣਾਂ 'ਚ ਹੋਣਾ ਸੀ ਜੋ ਜਾਂਚ ਦਾ ਵਿਸ਼ਾ ਹੈ। ਫਿਲਹਾਲ ਪੁਲਸ ਮਾਮਲੇ ਦੀ ਤਫਤੀਸ਼ ਅਤੇ ਸ਼ਰਾਬ ਦੀਆਂ ਪੇਟੀਆਂ ਦੀ ਗਿਣਤੀ ਕਰਵਾ ਰਹੀ ਹੈ।