ਅਸ਼ਵਨੀ ਸੇਖੜੀ ਨੇ ਗੁਰਦਾਸਪੁਰ ਦੇ ਸਿਵਲ ਹਸਪਤਾਲ ’ਚ ਮਾਰਿਆ ਅਚਨਚੇਤ ਛਾਪਾ
Wednesday, Aug 25, 2021 - 01:29 PM (IST)

ਗੁਰਦਾਸਪੁਰ (ਹਰਮਨ) : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਅੱਜ ਗੁਰਦਾਸਪੁਰ ਦੇ ਸਿਵਲ ਹਸਪਤਾਲ ’ਚ ਅਚਨਚੇਤ ਛਾਪਾ ਮਾਰਿਆ। ਇਸ ਦੌਰਾਨ ਅਸ਼ਵਨੀ ਸੇਖੜੀ ਨੇ ਹਸਪਤਾਲ ਅੰਦਰ ਕਰੀਬ 1 ਘੰਟਾ ਵੱਖ-ਵੱਖ ਵਾਰਡਾਂ ’ਚ ਜਾ ਕੇ ਸਿਹਤ ਸਹੂਲਤਾਂ ਸਬੰਧੀ ਬਰੀਕੀ ਨਾਲ ਜਾਇਜਾ ਲਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ‘ਜਗਬਾਣੀ’ ਨਾਲ ਗੱਲਬਾਤ ਕਰਦਿਆਂ ਸੇਖੜੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਕੁਝ ਡਾਕਟਰਾਂ ਨੇ ਮਰੀਜ਼ਾਂ ਦੇ ਟੈਸਟ ਪ੍ਰਾਈਵੇਟ ਲੈਬਾਰਟੀਆਂ ਕੋਲੋਂ ਕਰਵਾਏ ਹਨ, ਜਿਸ ਕਾਰਨ ਉਨ੍ਹਾਂ ਨੇ ਸਖ਼ਤ ਨੋਟਿਸ ਲੈਂਦੇ ਹੋਏ ਹਦਾਇਤ ਦਿੱਤੀ ਹੈ ਕਿ ਜਿਨ੍ਹੇ ਵੀ ਟੈਸਟ ਪ੍ਰਾਈਵੇਟ ਲੈਬਾਰਟਰੀ ਤੋਂ ਕਰਵਾਏ ਗਏ ਹਨ, ਉਨ੍ਹਾਂ ਦੇ ਪੈਸੇ ਮਰੀਜ਼ਾਂ ਨੂੰ ਵਾਪਸ ਕਰਵਾਏ ਜਾਣ।
ਇਹ ਵੀ ਪੜ੍ਹੋ : ਸ੍ਰੀ ਗੁਟਕਾ ਸਾਹਿਬ ਦੀਆਂ ਝੂਠੀਆਂ ਸੌਂਹਾਂ ਖਾ ਕੇ ਸੱਤਾ ’ਚ ਆਈ ਕੈਪਟਨ ਸਰਕਾਰ ਨੇ ਪੰਜਾਬ ਨੂੰ ਲੁੱਟਿਆ : ਸੁਖਬੀਰ
ਜੇਕਰ ਭਵਿੱਖ ਵਿੱਚ ਅਜਿਹਾ ਹੋਇਆ ਤਾਂ ਉਹ ਸਬੰਧਿਤ ਡਾਕਟਰ ਅਤੇ ਹੋਰ ਸਟਾਫ ਨੂੰ ਮੁਅੱਤਲ ਕਰ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ਵਿੱਚ ਕੁਝ ਚੰਗੇ ਪ੍ਰਬੰਧਾਂ ਦੀ ਸ਼ਲਾਘਾ ਵੀ ਕੀਤੀ ਅਤੇ ਕਿਹਾ ਕਿ ਬਹੁਤ ਜਲਦੀ ਇਸ ਹਸਪਤਾਲ ਵਿੱਚ ਵੱਡੇ ਪੱਧਰ ’ਤੇ ਸੁਧਾਰ ਕਰਕੇ ਇਸ ਨੂੰ ਇਕ ਨੰਬਰ ਦਾ ਹਸਪਤਾਲ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਜੇਲ੍ਹ ’ਚ ਵਾਰ-ਵਾਰ ਹਮਲਾ ਹੋਣ ਕਾਰਨ ਪੁਨੀਤ ਨੇ ਪਾਲੀ ਸੀ ਡਿਪਟੀ ਨਾਲ ਰੰਜਿਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ