ਖਰੜ 'ਚ ਵਿਆਹ ਵਾਲੇ ਘਰ ਅਚਾਨਕ ਪੈ ਗਈ ਰੇਡ, ਜਸ਼ਨ ਮਨਾ ਰਹੇ ਰਿਸ਼ਤੇਦਾਰ ਵੀ ਰਹਿ ਗਏ ਹੈਰਾਨ

Thursday, Dec 01, 2022 - 12:35 PM (IST)

ਖਰੜ 'ਚ ਵਿਆਹ ਵਾਲੇ ਘਰ ਅਚਾਨਕ ਪੈ ਗਈ ਰੇਡ, ਜਸ਼ਨ ਮਨਾ ਰਹੇ ਰਿਸ਼ਤੇਦਾਰ ਵੀ ਰਹਿ ਗਏ ਹੈਰਾਨ

 ਖਰੜ (ਰਣਬੀਰ) : ਖਰੜ 'ਚ ਇਕ ਨਾਮੀ ਕਾਰੋਬਾਰੀ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ. ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਬੀਤੀ ਅੱਧੀ ਰਾਤ ਤੋਂ ਈ. ਡੀ. ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : CBSE ਦੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀ ਜ਼ਰੂਰ ਪੜ੍ਹਨ ਇਹ ਖ਼ਬਰ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼

PunjabKesari

ਕਾਰੋਬਾਰੀ ਭੁਪਿੰਦਰ ਸਿੰਘ ਕਾਲਾ ਦੇ ਘਰ ਵੀ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ। ਭੁਪਿੰਦਰ ਸਿੰਘ ਕਾਲਾ ਦੇ ਪੁੱਤਰ ਦੇ ਵਿਆਹ ਸਮਾਰੋਹ ਦੌਰਾਨ ਈ. ਡੀ. ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਭਾਜਪਾ ਦੇ ਪੁਨਰਗਠਨ ਦਾ ਐਲਾਨ ਜਲਦੀ, ਅੱਧੀ ਤੋਂ ਵੱਧ ਟੀਮ ਦੀ ਛਾਂਟੀ ਤੈਅ

ਇਸ ਛਾਪੇਮਾਰੀ ਦੇ ਕਾਰਨ ਵਿਆਹ ਸਮਾਰੋਹ 'ਚ ਸ਼ਾਮਲ ਰਿਸ਼ਤੇਦਾਰ ਵੀ ਹੈਰਾਨ ਰਹਿ ਗਏ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਮਹਿਕਮੇ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਤੜਕੇ ਸਵੇਰੇ 4 ਵਜੇ ਤੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News