ਜਲੰਧਰ ਦੇ ਲੈਦਰ ਕੰਪਲੈਕਸ ਨੇੜੇ ਪੁਲਸ ਦੀ ਰੇਡ, ਔਰਤ ਸਣੇ 2 ਨੂੰ ਕੀਤਾ ਗ੍ਰਿਫ਼ਤਾਰ

Thursday, Jan 16, 2025 - 03:33 PM (IST)

ਜਲੰਧਰ ਦੇ ਲੈਦਰ ਕੰਪਲੈਕਸ ਨੇੜੇ ਪੁਲਸ ਦੀ ਰੇਡ, ਔਰਤ ਸਣੇ 2 ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ (ਮਹੇਸ਼): ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਟੀ-ਪੁਆਇੰਟ ਸੰਘਲ ਸੋਹਲ ਰੋਡ ਲੈਦਰ ਕੰਪਲੈਕਸ ਨੇੜੇ ਵਿਸ਼ੇਸ਼ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬਲਬੀਰ ਸਿੰਘ ਉਰਫ਼ ਬੀਰਾ ਵਾਸੀ ਕੋਟ ਮੁਹੰਮਦ ਖਾਂ ਜ਼ਿਲ੍ਹਾ ਮੋਗਾ ਅਤੇ ਸ਼ਕੁੰਤਲਾ ਦੇਵੀ ਵਾਸੀ ਅੰਮੀਵਾਲਾ ਮੋਗਾ ਵਜੋਂ ਹੋਈ ਹੈ, ਜਿਨ੍ਹਾਂ ਨੇ ਪੋਲੀਥੀਨ ਦੇ ਲਿਫ਼ਾਫ਼ੇ ਸੁੱਟ ਕੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਹਰੇਕ ਲਿਫ਼ਾਫ਼ੇ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਵਿਅਕਤੀਆਂ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਥਾਣਾ ਬਸਤੀ ਬਾਵਾ ਖੇਲ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਇਹ ਗ੍ਰਿਫਤਾਰੀਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਾਡੀ ਤੇਜ਼ ਮੁਹਿੰਮ ਦਾ ਹਿੱਸਾ ਹਨ। ਉਨ੍ਹਾਂ ਦੀ ਸਪਲਾਈ ਚੇਨ ਅਤੇ ਕੁਨੈਕਸ਼ਨਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਚੱਲ ਰਹੀ ਹੈ।  ਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਕਿਉਂਕਿ ਬਲਬੀਰ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਹਿਲਾਂ ਵੀ ਤਿੰਨ ਕੇਸ ਦਰਜ ਹਨ, ਜਿਨ੍ਹਾਂ ਵਿਚ ਮੋਗਾ ਅਤੇ ਜਲੰਧਰ ਦਿਹਾਤੀ ਵਿਚ ਐੱਫ.ਆਈ.ਆਰ. ਦਰਜ ਹਨ। ਇਸੇ ਤਰ੍ਹਾਂ ਸ਼ਕੁੰਤਲਾ ਦੇਵੀ 2022 ਵਿਚ ਐੱਸ.ਏ.ਐੱਸ.ਨਗਰ ਵਿਚ ਦਰਜ ਹੋਏ ਇਕ ਨਸ਼ੇ ਨਾਲ ਸਬੰਧਤ ਕੇਸ ਵਿਚ ਸ਼ਾਮਲ ਸੀ। ਪੁਲਸ ਨੇ ਮੁਲਜ਼ਮਾਂ ਨਾਲ ਜੁੜੇ ਨੈਟਵਰਕ ਦਾ ਪਤਾ ਲਗਾਉਣ ਲਈ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਸ਼ਰਮਾ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News