ਪੰਜਾਬ ਦੇ ਮਸ਼ਹੂਰ ਮੂਸਾ ਪਿੰਡ 'ਚ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ

Saturday, Jul 06, 2024 - 12:06 PM (IST)

ਮਾਨਸਾ (ਜੱਸਲ)- ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਤੋਂ 200 ਪੇਟੀਆਂ ਨਕਲੀ ਸ਼ਰਾਬ ਮਿਲਣ ’ਤੇ ਕਰ ਅਤੇ ਆਬਕਾਰੀ ਵਿਭਾਗ ਨੇ ਮਾਨਸਾ ਦੇ 32 ਠੇਕੇ ਸੀਲ ਕਰ ਦਿੱਤੇ ਹਨ। ਵਿਭਾਗ ਇਸ ਸਬੰਧੀ ਖੁੱਲ੍ਹ ਕੇ ਦੱਸਣ ਨੂੰ ਤਿਆਰ ਨਹੀਂ ਹੈ। ਜਦੋਂ ਕਿ ਪੰਜਾਬ ਦੇ ਕਈ ਹਿੱਸਿਆਂ ਤੋਂ ਇਲਾਵਾ ਵੱਖ-ਵੱਖ ਰਾਜਾਂ ’ਚ ਨਕਲੀ ਸ਼ਰਾਬ ਪੀਣ ਨਾਲ ਕਈ ਲੋਕਾਂ ਦੀ ਹੋਈ ਮੌਤ ਹੋ ਚੁੱਕੀ ਹੈ। ਇਸ ਮਾਮਲੇ ਨੂੰ ਲੈ ਕੇ ਮਜ਼ਦੂਰ, ਕਿਸਾਨ ਜਥੇਬੰਦੀਆਂ ਨੇ 6 ਜੁਲਾਈ ਨੂੰ ਮਾਨਸਾ ਦੇ ਕਰ ਅਤੇ ਆਬਕਾਰੀ ਵਿਭਾਗ ਦੇ ਦਫਤਰ ਦਾ ਘਿਰਾਓ ਕਰਨ ਦਾ ਐਲਾਨ ਕਰਦਿਆਂ ਮੰਗ ਕੀਤੀ ਹੈ ਕਿ ਇਹ ਮਾਮਲਾ ਸੀ. ਬੀ. ਆਈ. ਨੂੰ ਸੌਂਪ ਕੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਕਿ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇ।

ਜਥੇਬੰਦੀਆਂ ਦਾ ਕਹਿਣਾ ਹੈ ਕਿ ਫੜੀ ਗਈ 200 ਪੇਟੀ ਸ਼ਰਾਬ ਨਕਲੀ ਹੋਣ ਦਾ ਸ਼ੱਕ ਹੈ ਪਰ ਵਿਭਾਗ ਇਸ ’ਤੇ ਕੋਈ ਠੋਸ ਕਾਰਵਾਈ ਨਹੀਂ ਕਰ ਰਿਹਾ। ਜਾਣਕਾਰੀ ਅਨੁਸਾਰ ਕਰ ਅਤੇ ਆਬਕਾਰੀ ਵਿਭਾਗ ਮਾਨਸਾ ਨੂੰ ਪਿੰਡ ਮੂਸਾ ਤੋਂ ਠੇਕੇ ਦੀਆਂ 200 ਪੇਟੀਆਂ ਨਕਲੀ ਸ਼ਰਾਬ ਬਰਾਮਦ ਹੋਈਆਂ ਹਨ। ਜਿਸ ਤੋਂ ਬਾਅਦ ਵਿਭਾਗ ਨੇ ਚੁੱਪ ਚਪੀਤੇ ਮਾਨਸਾ ਦੇ 32 ਠੇਕੇ 3 ਦਿਨਾਂ ਲਈ ਸੀਲ ਕਰ ਦਿੱਤੇ ਪਰ ਇਸ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨੂੰ ਅੰਜਾਮ ਨਹੀਂ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਭਤੀਜੇ ਵੱਲੋਂ ਕਹੀ ਨਾਲ ਚਾਚੇ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ!

ਇਹ ਸ਼ਰਾਬ ਮਾਨਸਾ ਦੀ ਇਕ ਮਸ਼ਹੂਰ ਫਰਮ ਦੀ ਦੱਸੀ ਜਾ ਰਹੀ ਹੈ। ਜਦੋਂ ਕਿ ਪੰਜਾਬ ਅੰਦਰ ਨਕਲੀ ਸ਼ਰਾਬ ਪੀਣ ਨਾਲ ਕਈ ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਸਾਰੀ ਗੱਲਬਾਤ ਨੂੰ ਇਕ ਨੌਜਵਾਨ ਆਗੂ ਪਰਮਿੰਦਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਹੈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਅਤੇ ਐਡਵੋਕੇਟ ਲਖਨਪਾਲ ਸਿੰਘ ਮਾਨਸਾ ਨੇ ਕਿਹਾ ਕਿ 6 ਜੁਲਾਈ ਨੂੰ ਇਸ ਸਬੰਧ ਵਿਚ ਮਾਨਸਾ ਦੇ ਕਰ ਅਤੇ ਆਬਕਾਰੀ ਵਿਭਾਗ ਦਾ ਘਿਰਾਓ ਕੀਤਾ ਜਾਵੇਗਾ। ਦੂਜੇ ਪਾਸੇ ਸਬੰਧਤ ਠੇਕੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੋਈ ਨਕਲੀ ਸ਼ਰਾਬ ਨਹੀਂ ਵੇਚੀ ਜਾ ਰਹੀ ਸੀ।

ਇਸ ਮਾਮਲੇ ਨੂੰ ਲੈ ਕੇ ਕਰ ਵਿਭਾਗ ਦੇ ਈ. ਟੀ. ਓ. ਮਨੀਸ਼ ਗੋਇਲ ਦਾ ਕਹਿਣਾ ਹੈ ਕਿ ਫੜੀ ਗਈ 200 ਪੇਟੀ ਸ਼ਰਾਬ ਠੇਕੇ ਦੀ ਹੈ ਅਤੇ ਇਹ ਸ਼ਰਾਬ ਠੇਕੇ ਨੂੰ ਹੀ ਅਲਾਟ ਹੋਈ ਹੈ। ਇਸ ਦਾ ਚਲਾਨ ਕਰ ਕੇ ਇਸ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News